17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੂਟਾ ਸਿੰਘ ਖ਼ਿਲਾਫ਼ ਜਾਤੀਵਾਦੀ ਟਿੱਪਣੀਆਂ ਕਰਨਾ ਘਟੀਆ ਮਾਨਸਿਕਤਾ ਦੀ ਨਿਸ਼ਾਨੀ-ਭੁੱਲਰ

Ad Position 21
No active advertisement
ਅਜੀਤ ਡੈਸਕ 06-11-2025
ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)-'ਆਪ' ਯੂਥ ਵਿੰਗ ਜ਼ਿਲਾ ਪ੍ਰਧਾਨ (ਦਿਹਾਤੀ) ਦੇ ਪ੍ਰਧਾਨ ਰਾਜਿੰਦਰ ਸਿੰਘ ਭੁੱਲਰ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੇ ਪ੍ਰਚਾਰ ਸਮੇਂ ਸਾਬਕਾ ਗ੍ਰਹਿ ਮੰਤਰੀ ਸ: ਬੂਟਾ ਸਿੰਘ ਖ਼ਿਲਾਫ਼ ਕੀਤੀ ਗਈ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਭੁੱਲਰ ਨੇ ਕਿਹਾ ਕਿ ਬੂਟਾ ਸਿੰਘ ਖ਼ਿਲਾਫ਼ ਅਜਿਹੀ ਭੱਦੀ ਸ਼ਬਦਾਵਲੀ ਵਰਤਣਾ ਰਾਜਾ ਵੜਿੰਗ ਦੀ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਇਹ ਭੁੱਲ ਗਏ ਹਨ ਕਿ ਇਨ੍ਹਾਂ ਪੰਜਾਬ ਦੇ ਦਲਿਤ ਸਮਾਜ ਦੇ ਲੋਕਾਂ ਨੇ ਹੀ ਤੁਹਾਨੂੰ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣਿਆ ਹੈ | ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਉੱਚ ਸਿੱਖਿਆ ਪ੍ਰਾਪਤ ਕਰਕੇ ਇੱਥੋਂ ਤੱਕ ਪਹੁੰਚੇ ਸਨ, ਰਾਜਾ ਵੜਿੰਗ ਦੇ ਇਸ ਵਿਵਾਦਿਤ ਬਿਆਨ ਤੋਂ ਦਲਿਤ ਸਮਾਜ ਵਿਚ ਭਾਰੀ ਰੋਸ ਹੈ | ਇਨ੍ਹਾਂ ਜਾਤੀਵਾਦੀ ਟਿੱਪਣੀਆਂ ਦਾ ਕਾਂਗਰਸ ਨੂੰ ਦਲਿਤ ਭਾਈਚਾਰੇ ਦੇ ਲੋਕ ਤਰਨ ਤਾਰਨ ਜ਼ਿਮਨੀ ਚੋਣ ਵਿਚ ਜ਼ਰੂਰ ਜਵਾਬ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ ਮਰਹੂਮ ਬੂਟਾ ਸਿੰਘ ਖ਼ਿਲਾਫ਼ ਅਪਮਾਨਜਨਕ ਸ਼ਬਦ ਵਰਤਣਾ ਦਲਿਤ ਸਮਾਜ ਦਾ ਅਪਮਾਨ-ਕਮਲ ਨਾਹਰ ਅਗਲੀ ਖ਼ਬਰ ਜੇ. ਡੀ. ਸੈਂਟਰਲ ਸਕੂਲ ਆਦਰਾਮਾਨ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24