17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਆਯੁਵੈਦਿਕ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 06-11-2025
ਆਦਮਪੁਰ, 5 ਨਵੰਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ਼ਾਦੀ ਲਾਲ ਐਂਡ ਸੰਨਜ਼ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਸਦਕਾ ਪਿੰਡ ਦੂਹੜੇ ਵਿਖੇ ਮੁਫ਼ਤ ਆਯੁਵੈਦਿਕ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਸੁਰਿੰਦਰ ਸਿੰਘ ਸੋਢੀ ਅਰਜਨ ਐਵਾਡੀ ਉਲੰਪੀਅਨ ਰਿਟਾਇਡ ਆਈ.ਜੀ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਆਪ ਪਾਰਟੀ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦੇ ਕਰਨੈਲ ਸਿੰਘ ਰਾਣਾ ਕੁਆਡੀਨੇਟਰ ਟਰਾਂਸਪੋਰਟ ਵਿੰਗ ਹਲਕਾ ਆਦਮਪੁਰ ਨੇ ਦੱਸਿਆ ਕਿ ਕੈਂਪ ਦੌਰਾਨ ਸਰਕਾਰੀ ਆਯੁਵੈਦਿਕ ਡਿਸਪੈਂਸਰੀ ਤੋ ਡਾ. ਮਨੋਜ ਕੁਮਾਰ ਅਤੇ ਰਾਕੇਸ਼ ਕੁਮਾਰ ਏਕਮ ਲੈਬ ਆਦਮਪੁਰ ਵਲੋਂ ਕੈਂਪ 'ਚ ਆਏ ਮਰੀਜ਼ਾਂ ਦੇ ਵੱਖ- ਵੱਖ ਬਿਮਾਰੀਆਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆ ਦਿੱਤੀਆਂ ਗਈ | ਪੰਚਾਇਤ ਵਲੋਂ ਆਏ ਮੁੱਖ ਮਹਿਮਾਨ ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ ਦਾ ਕੈਂਪ ਵਿੱਚ ਆਉਣ 'ਤੇ ਧੰਨਵਾਦ ਕੀਤਾ | ਇਸ ਮੌਕੇ ਦੂਹੜੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ, ਸਰਪੰਚ ਰਾਜਪ੍ਰੀਤ ਕੌਰ, ਮਨਦੀਪ ਸਿੰਘ ਮਿੰਟੂ, ਸੁੱਚਾ ਰਾਮ, ਦਲਵੀਰ ਕੌਰ, ਪ੍ਰਭਜੋਤ ਕੌਰ, ਸੁਖਵਿੰਦਰ ਕੌਰ, ਹਰਜਿੰਦਰ ਸਿੰਘ ਰਾਜੂ, ਅੰਮਿ੍ਤਪਾਲ ਸਿੰਘ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਮਨਜੋਤ ਸਿੰਘ ਮਨੀਲਾ, ਸਤਵਿੰਦਰ ਸਿੰਘ ਮਨੀਲਾ, ਗੁਣਵੰਤ ਸਿੰਘ ਸਮੇਤ ਡਾਕਟਰਾਂ ਦੀ ਟੀਮ ਸਮੇਤ ਪਿੰਡ ਵਾਸੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ 'ਨਸ਼ਾ ਮੁਕਤੀ ਯਾਤਰਾ' ਮੁਹਿੰਮ ਤਹਿਤ ਕਮਿਊਨਿਟੀ ਹਾਲ 'ਚ 2 ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਦੂਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਚੁਣੇ ਜਥੇ. ਕਲਿਆਣ ਦਾ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ...
Ad Position 24