17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਰਾਲੀ ਸਾੜਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ 'ਚ 2 ਕਿਸਾਨਾਂ 'ਤੇ ਮਾਮਲੇ ਦਰਜ

Ad Position 21
No active advertisement
ਅਜੀਤ ਡੈਸਕ 06-11-2025
ਕਰਤਾਰਪੁਰ, 5 ਨਵੰਬਰ (ਜਨਕ ਰਾਜ ਗਿੱਲ)-ਸੂਬਾ ਸਰਕਾਰ ਵਲੋਂ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਆਪਣੇ ਸਾਧਨਾਂ ਰਾਹੀਂ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਬਾਵਜੂਦ ਕਰਤਾਰਪੁਰ ਨੇੜਲੇ ਪਿੰਡ ਧੀਰਪੁਰ ਵਿੱਚ ਪਰਾਲੀ ਸਾੜਨ ਤੇ ਦੋ ਕਿਸਾਨਾਂ ਉੱਪਰ ਕਰਤਾਰਪੁਰ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਹਲਕਾ ਪਟਵਾਰੀ ਦੁਗਰੀ ਧੀਰਪੁਰ ਅਕਸ਼ੇ ਕੁਮਾਰ ਦੀ ਰਿਪੋਰਟ 'ਤੇ ਪੁਲਿਸ ਨੇ ਖੇਤਾਂ ਵਿੱਚ ਪਰਾਲੀ ਸਾੜਨ ਲਈ ਤੀਰਥ ਸਿੰਘ ਪੁੱਤਰ ਹਰੀ ਸਿੰਘ ਵਾਸੀ ਧੀਰਪੁਰ ਥਾਣਾ ਕਰਤਾਰਪੁਰ ਅਤੇ ਮਲੂਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਧੀਰਪੁਰ ਥਾਣਾ ਕਰਤਾਰਪੁਰ ਤੇ ਬੀ ਐਨ.ਐਸ ਦੀ ਧਾਰਾ 223 ਤਹਿਤ ਮੁਕਦਮਾ ਦਰਜ ਕਾਰਵਾਈ ਕੀਤੀ ਹੈ | ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਦਰਜ ਮਾਮਲੇ ਨੂੰ ਲੈ ਕੇ ਥਾਣਾ ਮੁਖੀ ਰਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਆਖਿਆ ਕਿ 'ਸੂਬਾ ਅਤੇ ਕੇਂਦਰ ਸਰਕਾਰ ਵਾਤਾਵਰਣ ਦੀ ਸਵਛਤਾ ਨੂੰ ਲੈ ਕੇ ਸੰਜੀਦਾ ਹੈ ਅਤੇ ਸਰਕਾਰਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਸਖਤੀ ਨਾਲ ਹੁਕਮਾਂ ਦੀ ਤਾਮੀਲ ਕਰਨ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ 'ਨਸ਼ਾ ਮੁਕਤੀ ਯਾਤਰਾ' ਮੁਹਿੰਮ ਤਹਿਤ ਕਮਿਊਨਿਟੀ ਹਾਲ 'ਚ 2 ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ
Ad Position 24