26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-09-2025
ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪੀੜਤ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਘਰੋਂ ਕੱਢਣ ਦੇ ਦੋਸ਼ਾਂ ਤਹਿਤ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਕੋਮਲ ਪਤਨੀ ਮੋਹਿਤ ਕੁਮਾਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਨੇ ਉਸ ਨੂੰ ਅਪ੍ਰੈਲ ਮਹੀਨੇ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਸੀ ਅਤੇ ਉਸ ਦਾ ਇਸਤਰੀ ਧੰਨ ਵੀ ਨਹੀਂ ਦਿੱਤਾ | ਸਹਾਇਕ ਥਾਣੇਦਾਰ ਠਾਣਾ ਸਿੰਘ ਪੀੜਤ ਵਿਆਹੁਤਾ ਦੀ ਦਰਖਾਸਤ 'ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਉਸ ਦੇ ਪਤੀ ਮੋਹਿਤ ਵਰਮਾ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮ ੁੱਖ ਮੰਤਰੀ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕਰਨ ਦੀ ਨਿਖੇਧੀ ਅਗਲੀ ਖ਼ਬਰ 25 ਦੇ ਜਨਰਲ ਇਜਲਾਸ 'ਚ ਫ਼ਰੀਦਕੋਟ ਤੋਂ ਸਾਰੇ ਡੈਲੀਗੇਟ ਹਿੱਸਾ ਲੈਣਗੇ : ਮੱਤਾ
Ad Position 24