08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਅੱਜ ਮਨਾਏ ਜਾਣਗੇ ਤਿੰਨ ਪਵਿੱਤਰ ਦਿਹਾੜੇ

Ad Position 21
No active advertisement
ਅਜੀਤ ਡੈਸਕ 22-10-2025
•ਬੰਦੀ ਛੋੜ ਦਿਵਸ, ਬਾਬਾ ਵਿਸ਼ਵਕਰਮਾ ਜੀ ਦਿਵਸ ਤੇ 51ਵਾਂ ਸਥਾਪਨਾ ਦਿਵਸ
ਡੱਬਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਇਥੇ ਜੀ. ਟੀ. ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿਖੇ 22 ਅਕਤੂਬਰ ਨੂੰ ਬੰਦੀ ਛੋੜ ਦਿਵਸ, ਬਾਬਾ ਵਿਸ਼ਵਕਰਮਾ ਜੀ ਦਿਵਸ ਤੇ ਗੁਰੂ ਘਰ ਦਾ 51ਵਾਂ ਸਥਾਪਨਾ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਏ ਜਾਣਗੇ | ਧਾਰਮਿਕ ਸਮਾਗਮ ਦੀ ਸ਼ੁਰੂਆਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਨਾਲ ਹੋਵੇਗੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਨੇ ਦੱਸਿਆ ਕਿ ਸੰਗਤਾਂ ਲਈ ਵਿਸ਼ਾਲ ਕੀਰਤਨ ਦਰਬਾਰ, ਕਥਾ ਦਰਬਾਰ ਤੇ ਢਾਡੀ ਦਰਬਾਰ ਸਜਾਏ ਜਾਣਗੇ | ਸਮੂਹ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਤੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਕੀਰਤਨ ਦਰਬਾਰ ਵਿਚ ਸ੍ਰੀ ਵਿਸ਼ਵਕਰਮਾ ਸੁਖਮਨੀ ਸੇਵਾ ਸੁਸਾਇਟੀ ਤੇ ਹਜ਼ੂਰੀ ਰਾਗੀ ਜਥਾ ਭਾਈ ਜਗਮੀਤ ਸਿੰਘ (ਸ੍ਰੀ ਮੁਕਤਸਰ ਸਾਹਿਬ), ਢਾਡੀ ਦਰਬਾਰ 'ਚ ਭਾਈ ਗੁਰਪ੍ਰੀਤ ਸਿੰਘ (ਸਭਰਾਵਾਂ ਵਾਲੇ) ਗੁਰਬਾਣੀ ਕੀਰਤਨ ਕਰਨਗੇ | ਜਦ ਕਿ ਕਥਾ ਦੀਵਾਨ ਵਿਚ ਭਾਈ ਸੁਖ਼ਨਿੰਦਰ ਸਿੰਘ ਆਰਫ਼ (ਸਭਰਾਵਾਂ ਵਾਲੇ) ਗੁਰਬਾਣੀ ਕਥਾ ਕਰਨਗੇ ਅਤੇ ਕਥਾ ਦੀਵਾਨ 'ਚ ਸਾਹਿਬ ਗਿਆਨੀ ਜਸਵੰਤ ਸਿੰਘ ਪਠਾਨਾ ਸੰਗਤਾਂ ਨੂੰ ਗੁਰਬਾਣੀ ਦੇ ਅੰਮਿ੍ਤ ਵਚਨਾਂ ਨਾਲ ਨਿਹਾਲ ਕਰਨਗੇ | ਇਸ ਦੇ ਇਲਾਵਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਹਵਨ ਯੱਗ ਵੀ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ 'ਚ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਦਿੱਤੀ ਵਧਾਈ
Ad Position 24