18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ ਨੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 23-10-2025
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਦੀ ਅਗਵਾਈ 'ਚ ਮੁਲਾਜ਼ਮ ਤੇ ਪੈਨਸ਼ਨਰ ਵਰਗ ਦੀਆਂ ਮੰਗਾਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ 'ਤੇ ਮੰਗਾਂ ਸੰਬੰਧੀ ਰੋਸ ਪੱਤਰ ਦਿੱਤਾ ਗਿਆ | ਇਸ ਮੌਕੇ ਪੈਨਸ਼ਨਰ ਵਰਗ 'ਤੇ 2.59 ਦਾ ਗੁਣਾਂਕ ਲਾਗੂ ਕਰਨਾ, ਤਨਖ਼ਾਹ ਕਮਿਸ਼ਨ ਦਾ ਬਕਾਇਆ ਦੇਣਾ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਇਆ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਸਕੇਲ 'ਤੇ ਪੱਕਾ ਕਰਨਾ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੰਜਾਬ ਦਾ ਸਕੇਲ ਲਾਗੂ ਕਰਨਾ, ਪ੍ਰੋਬੇਸ਼ਨ ਪੀਰੀਅਡ ਨੂੰ ਤਿੰਨ ਸਾਲ ਤੋਂ ਘਟਾ ਕੇ ਇਕ ਸਾਲ ਕਰਨਾ, ਏ.ਸੀ.ਪੀ. ਸਕੀਮ ਨੂੰ ਮੁੜ ਚਾਲੂ ਕਰਨਾ, ਪੰਜਾਬ ਸਰਕਾਰ ਵਲੋਂ ਬੰਦ ਕੀਤੇ ਭੱਤਿਆਂ ਜਿਵੇਂ ਕਿ ਪੇਂਡੂ ਭੱਤਾ ਆਦਿ ਨੂੰ ਮੁੜ ਬਹਾਲ ਕਰਨਾ, ਵਿਭਾਗੀ ਤਰੱਕੀਆਂ ਨੂੰ ਯਕੀਨੀ ਬਣਾਉਣਾ ਤੇ ਸਮੇਂ ਸਿਰ ਕਰਨਾ ਆਦਿ ਮੰਗਾਂ ਨੂੰ ਆਗੂਆਂ ਵਲੋਂ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ | ਆਗੂਆਂ ਵਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਸੰਬੰਧੀ ਕੋਈ ਹੱਲ ਨਾ ਕੀਤਾ ਤਾਂ 16 ਨਵੰਬਰ ਨੂੰ ਸੰਗਰੂਰ ਵਿਖੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮਹਾਂ ਰੈਲੀ ਕੀਤੀ ਜਾਵੇਗੀ | ਇਸ ਸਮੇਂ ਪਰਮਜੀਤ ਸਿੰਘ, ਮਨਜੀਤ ਸਿੰਘ ਥਾਂਦੇਵਾਲਾ, ਵਿਕਰਮਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਮੀਤ ਸਿੰਘ ਹੁੰਦਲ, ਲਖਵਿੰਦਰ ਸਿੰਘ, ਦੀਪਕ ਕੁਮਾਰ, ਬਲਦੇਵ ਸਿੰਘ ਸਾਹੀਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਦਰਸ਼ਨ ਸਿੰਘ ਬਾਵਾ ਦੇ ਦਿਹਾਂਤ 'ਤੇ ਵਕੀਲ ਭਾਈਚਾਰੇ ਤੇ ਹੋਰ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ • ਅੰਤਿਮ ਅਰਦਾਸ 26... ਅਗਲੀ ਖ਼ਬਰ ਸੁਖਾਨੰਦ ਤੇ ਵਿੱਕੀ ਸਿੱਧੂ ਵਲੋਂ ਖੋਖਰ ਪਰਿਵਾਰ ਨਾਲ ਦੁੱਖ ਪ੍ਰਗਟ <br/>
Ad Position 24