18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਫ਼ਰੀਦ ਵੈੱਲਫ਼ੇਅਰ ਸੁਸਾਇਟੀ ਨੇ ਨਿੱਕੀਆਂ ਬੱਚੀਆਂ ਨੂੰ ਫ਼ਲ ਅਤੇ ਮਠਿਆਈ ਵੰਡੀ

Ad Position 21
No active advertisement
ਅਜੀਤ ਡੈਸਕ 23-10-2025
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਪਿੰਡ ਢੀਮਾਂ ਵਾਲੀ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਵਲੋਂ ਨਿੱਕੀਆਂ ਬੱਚੀਆਂ ਨੂੰ ਫ਼ਲ ਅਤੇ ਮਠਿਆਈ ਵੰਡੀ ਗਈ | ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਲਗਾਤਾਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਸਕੂਲ ਦੇ ਹੁਸ਼ਿਆਰ ਵਿਦਿਆਰਥੀ ਨੂੰ ਸਨਮਾਨਿਤ ਕਰਨਾ, ਫ਼ਲਦਾਰ ਬੂਟੇ ਵੰਡਣੇ, ਲੋੜਵੰਦ ਲੜਕੀਆਂ ਦੇ ਵਿਆਹ ਕਰਨੇ ਅਤੇ ਪਿੰਡ ਨੂੰ ਹਰਾ ਭਰਾ ਬਣਾਉਣ ਲਈ ਪਿੰਡ ਵਿਚ ਪੌਦੇ ਲਗਾਏ ਜਾ ਰਹੇ ਹਨ | ਇਸ ਮੌਕੇ ਬਾਬਾ ਨਿਰਮਲ ਸਿੰਘ ਹੈੱਡ ਗ੍ਰੰਥੀ, ਪ੍ਰਧਾਨ ਜਸਵਿੰਦਰ ਸਿੰਘ, ਜੀਤ ਸਿੰਘ, ਏ.ਐਸ.ਆਈ ਪਰਮਜੀਤ ਸਿੰਘ, ਪ੍ਰਸ਼ਨ ਸਿੰਘ ਬਰਾੜ, ਗੁਰਤੇਜ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਗੋਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਸਮੁੱਚੇ ਭਾਰਤ ਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤ ਪ੍ਰਦਾਨ ਕਰੇ : ਢਿੱਲਵਾਂ
Ad Position 24