25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰੇਟਾ ਦੀ ਇਕੱਤਰਤਾ ਹੋਈ

Ad Position 21
No active advertisement
ਅਜੀਤ ਡੈਸਕ 21-09-2025
ਬਰੇਟਾ, 20 ਸਤੰਬਰ (ਮੰਡੇਰ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਅਗਰਵਾਲ ਧਰਮਸ਼ਾਲਾ ਵਿਖੇ ਹੋਈ | ਪ੍ਰਧਾਨ ਮੇਲਾ ਸਿੰਘ ਮੰਡੇਰ ਤੇ ਆਗੂ ਦਰਸ਼ਨ ਸਿੰਘ ਬਰੇਟਾ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕੱਠੀ ਕੀਤੀ ਜਾਵੇਗੀ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨਣ ਦਾ ਐਲਾਨ ਕਰੇ | ਇਸ ਮੌਕੇ ਪੈਨਸ਼ਨਰ ਭਵਨ ਬਣਾਉਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਦੱਸਿਆ, ਜਿਸ ਵਿਚ ਜਲਦੀ ਕਾਮਯਾਬੀ ਮਿਲੇਗੀ | ਪਿ੍ੰਸੀਪਲ ਜਲਾਵਰ ਸਿੰਘ, ਮਾਸਟਰ ਸੌਣੀ ਰਾਮ, ਜੌਹਰੀ ਲਾਲ, ਜਗਜੀਤ ਸਿੰਘ ਮੰਡੇਰ, ਸੱਤਪ੍ਰਕਾਸ਼ ਸ਼ਰਮਾ, ਰਾਜ ਕੁਮਾਰ, ਸੰਤ ਸਿੰਘ ਕੁੱਲਰੀਆਂ, ਸਰਦੂਲ ਸਿੰਘ, ਮਿਲਖ ਰਾਜ, ਜਰਨੈਲ ਸਿੰਘ, ਰਘਵੀਰ ਸਿੰਘ ਗੁੱਡੂ, ਖੇਮ ਚੰਦ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਮੰਚਨ ਦੇ ਪਹਿਲੇ ਦਿਨ ਹਵਨ ਕਰਵਾਇਆ ਅਗਲੀ ਖ਼ਬਰ ਸੜਕਾਂ 'ਤੇ ਘੰੁਮਦੇ ਬੇਸਹਾਰਾ ਪਸ਼ੂਆਂ ਕਾਰਨ ਨਿੱਤ ਦਿਨ ਵਾਪਰਦੇ ਹਾਦਸੇ, ਨਹੀਂ ਲੈਂਦਾ ਕੋਈ ਸਾਰ <br/>
Ad Position 24