25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਦਲਵੀਰ ਸਿੰਘ ਐਮ.ਸੀ. ਵਾਲੀ ਗਲੀ 'ਚ ਗੰਦਾ ਪਾਣੀ ਖੜ੍ਹਨ ਕਰਕੇ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 21-09-2025
ਮਾਨਸਾ, 20 ਸਤੰਬਰ (ਰਵੀ)- ਸਥਾਨਕ ਦਲਵੀਰ ਸਿੰਘ ਐਮ.ਸੀ.ਵਾਲੀ ਗਲੀ 'ਚ ਗੰਦਾ ਪਾਣੀ ਖੜ੍ਹਨ ਕਰਕੇ ਲੋਕ ਡਾਹਢੇ ਪ੍ਰੇਸ਼ਾਨ ਹਨ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਗਲੀ ਦਾ ਲੈਵਲ ਠੀਕ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੁੰਦੀ ਅਤੇ ਬਾਰਿਸ਼ ਹੋਣ ਨਾਲ ਸਥਿਤੀ ਗੰਭੀਰ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸੀਵਰੇਜ ਪ੍ਰਣਾਲੀ ਦਰੁਸਤ ਨਾ ਹੋਣ ਕਾਰਨ ਗੰਦਾ ਪਾਣੀ ਗਲੀ 'ਚ ਫੈਲ ਜਾਂਦਾ ਹੈ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਮੁਹੱਲਾ ਵਾਸੀ ਮਿਸਤਰੀ ਬਲਵੀਰ ਸਿੰਘ ਧਨੌਲੇ ਵਾਲੇ, ਸਤਵੰਤ ਸਿੰਘ, ਭਰਪੂਰ ਸਿੰਘ, ਅਸ਼ੋਕ ਕੁਮਾਰ, ਰਾਜ ਕੁਮਾਰ, ਮਨੋਜ ਕੁਮਾਰ ਆਦਿ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ | ਉਨ੍ਹਾਂ ਮੰਗ ਕੀਤੀ ਕਿ ਗੰਦੇ ਪਾਣੀ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬਰੇਟਾ 'ਚ ਕਾਂਗਰਸ ਦੇ ਕੌਮੀ ਇੰਚਾਰਜ ਅਨਿਲ ਚੌਧਰੀ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਐਫ.ਐਸ.ਡੀ. ਸਕੂਲ ਜੌੜਕੀਆਂ ਦੇ ਖਿਡਾਰੀਆਂ ਨੇ ਤਗਮੇ ਜਿੱਤੇ
Ad Position 24