08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਸਪਾ ਨੇ ਹੁਸ਼ਿਆਰਪੁਰ ਘਟਨਾ ਨੂੰ ਲੈ ਕੇ ਸ਼ਹਿਰ 'ਚ ਕੱਢਿਆ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 22-09-2025

ਬੁਢਲਾਡਾ, 21 ਸਤੰਬਰ (ਸੁਨੀਲ ਮਨਚੰਦਾ)- ਹੁਸ਼ਿਆਰਪੁਰ 'ਚ ਪ੍ਰਵਾਸੀ ਮਜ਼ਦੂਰ ਵਲੋਂ 5 ਸਾਲਾ ਬੱਚੇ ਹਰਵੀਰ ਸਿੰਘ ਨੂੰ ਅਗਵਾ ਕਰਨ ਉਪਰੰਤ ਉਸ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵਲੋਂ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਅਤੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਪਾਰਟੀ ਦੇ ਹਲਕਾ ਪ੍ਰਧਾਨ ਅਵਤਾਰ ਸਿੰਘ ਕਟਾਰੀਆ ਨੇ ਕਿਹਾ ਕਿ ਸੂਬੇ ਅੰਦਰ ਪ੍ਰਵਾਸੀਆਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ | ਉਨ੍ਹਾਂ ਆਖਿਆ ਕਿ ਪ੍ਰਵਾਸੀਆਂ ਦੇ ਸੂਬੇ 'ਚ ਆਉਣ ਨਾਲ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋ ਗਈ ਹੈ, ਜਿਸ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ | ਇਸ ਮੌਕੇ ਰਾਮਫਲ ਸਿੰਘ, ਬਲਵਿੰਦਰ ਸਿੰਘ ਬਿੰਦਰੀ, ਕੌਂਸਲਰ ਦੀਪਾ ਸਿੰਘ, ਸੋਨੀ ਸਹੋਤਾ, ਕੁਲਦੀਪ ਸਿੰਘ, ਬੂਟਾ ਸਿੰਘ, ਦਰਸ਼ਨ ਸਿੰਘ, ਮੱਘਰ ਸਿੰਘ, ਮੇਜਰ ਸਿੰਘ, ਸੁਲਤਾਨ ਸਿੰਘ, ਰਾਜਵੀਰ ਸਿੰਘ, ਗਮਦੂਰ ਸਿੰਘ, ਮੱਖਣ ਸਿੰਘ ,ਜਰਨੈਲ ਸਿੰਘ, ਦਿਲਬਾਗ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਸਰਕਲ ਪ੍ਰਧਾਨ ਤੇ ਅਹੁਦੇਦਾਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ- ਮੁੱਖ ਖੇਤੀਬਾੜੀ ਅਫ਼ਸਰ
Ad Position 24