13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਰਾਲੀ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 18-10-2025
ਬੁਢਲਾਡਾ, 17 ਅਕਤੂਬਰ (ਨਿ. ਪ. ਪ.)- ਖੇਤੀ ਵਿਗਿਆਨ ਕੇਂਦਰ ਮਾਨਸਾ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਦਾਤੇਵਾਸ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ ਖੇਤੀ ਵਿਗਿਆਨ ਕੇਂਦਰ ਮਾਨਸਾ ਨੇ ਕਿਸਾਨਾਂ ਨੂੰ ਖੇਤੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਨੇ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਨਾਉਣ ਲਈ ਵੀ ਪ੍ਰੇਰਿਆ | ਇੰਜ: ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕੀਤੀ | ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਸੰਭਾਲ ਵਾਲੇ ਖੇਤਾਂ ਵਿੱਚ ਕਣਕ ਦੀ ਫਸਲ ਵਿੱਚ ਬੀਜ ਸੋਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਡਾ. ਹਰਵਿੰਦਰ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਜ ਪੱਧਰੀ ਕਬੱਡੀ ਮੁਕਾਬਲਿਆਂ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਹੋਏ
Ad Position 24