13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਧਰਮਪੁਰਾ ਦੀਆਂ ਵਿਦਿਆਰਥਣਾਂ ਨੇ ਸਕਾਊਟਿੰਗ 'ਚ ਰਾਜ ਪੁਰਸਕਾਰ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 18-10-2025
ਬਰੇਟਾ, 17 ਅਕਤੂਬਰ (ਜੀਵਨ ਸ਼ਰਮਾ)- ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਵਲੋਂ ਸਟੇਟ ਟਰੇਨਿੰਗ ਸੈਂਟਰ ਤਾਰਾ ਦੇਵੀ (ਸ਼ਿਮਲਾ) ਵਿਖੇ ਲਗਾਏ 4 ਰੋਜ਼ਾ ਰਾਜ ਪੁਰਸਕਾਰ ਅਤੇ ਹਾਈਕਿੰਗ ਟਰੇਨਿੰਗ ਕੈਂਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੀਆਂ 8 ਵਿਦਿਆਰਥਣਾਂ ਨੇ ਸਕਾਊਟ ਮਾਸਟਰ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਭਾਗ ਲਿਆ | ਕੈਂਪ ਦੌਰਾਨ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਉਂਕਾਰ ਸਿੰਘ ਨੇ ਵਿਦਿਆਰਥੀਆਂ ਨੰ ਚੰਗੀ ਜੀਵਨ ਜਾਂਚ, ਸਵੈ ਅਨੁਸ਼ਾਸਨ, ਸਵੈ ਪੜਚੋਲ ਅਤੇ ਮੁਸੀਬਤਾਂ ਨਾਲ ਟਾਕਰਾ ਕਰਨ ਵਰਗੇ ਵਿਸ਼ਿਆਂ ਬਾਰੇ ਸਮਝਾਇਆ | ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਦਰਸ਼ਨ ਸਿੰਘ ਬਰੇਟਾ ਅਤੇ ਸਿਰਲੇਪ ਕੌਰ ਨੇ ਵਿਦਿਆਰਥੀਆਂ ਨੂੰ ਸਕਾਉਟਿੰਗ ਲਹਿਰ ਦੇ ਬਾਨੀ ਲਾਰਡ ਬੇਡਨ ਪਵੇਲ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ | ਰੋਵਰ ਲੀਡਰ ਜਤਿੰਦਰ ਕੁਮਾਰ ਦੀ ਅਗਵਾਈ ਵਿਚ ਵਿਦਿਆਰਥਣਾਂ ਨੂੰ ਤਾਰਾ ਦੇਵੀ ਸਥਿਤ ਟਰੀ ਟਾਪ, ਸੰਕਟ ਮੋਚਨ ਆਦਿ ਦੀ ਟਰੈਕਿੰਗ ਕਰਵਾਈ ਗਈ | ਸਕਾਊਟ ਮਾਸਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥਣਾਂ ਨੇ ਜਿੱਥੇ ਸਕਾਉਟਿੰਗ ਵਿਚ ਰਾਜ ਪੁਰਸਕਾਰ ਪ੍ਰਾਪਤ ਕੀਤਾ ਉੱਥੇ ਵਡਮੁੱਲਾ ਗਿਆਨ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੱਛਰਾਂ ਤੋਂ ਬਚਾਅ ਲਈ ਪਿੰਡ ਵਾਸੀਆਂ ਨੇ ਕੀਤੀ ਫੌਗਿੰਗ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ
Ad Position 24