13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਬਣਾਂਵਾਲੀ ਵਲੋਂ ਵੱਖ-ਵੱਖ ਸੜਕਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 18-10-2025
ਝੁਨੀਰ/ਜੌੜਕੀਆਂ, 17 ਅਕਤੂਬਰ (ਸੰਜੀਵ ਸਿੰਗਲਾ, ਲੱਕਵਿੰਦਰ ਸ਼ਰਮਾ)- ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਵਿਖੇ 5 ਕਰੋੜ 96 ਲੱਖ ਰੁਪਏ ਦੀ ਲਾਗਤ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ ਬਣ ਚੁੱਕੀਆਂ ਸੜਕਾਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਹਰਚੰਦ ਸਿੰਘ ਬਰਸਟ ਦੇ ਰਾਜ ਭਰ 'ਚ 19000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜ੍ਹਕਾਂ ਦੀ ਮੁਰੰਮਤ ਤੇ ਨਵੀਨੀਕਰਨ ਅਧੀਨ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਹਲਕਾ ਸਰਦੂਲਗੜ੍ਹ ਦੀਆਂ 5 ਕਰੋੜ 96 ਲੱਖ ਦੀ ਲਾਗਤ ਨਾਲ ਬਨਣ ਵਾਲੀਆਂ ਅਤੇ ਬਣ ਚੁੱਕੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਬੁਰਜ ਭਲਾਈਕੇ ਤੋਂ ਝੇਰਿਆਵਾਲੀ ਸੜਕ 'ਤੇ 86.77 ਲੱਖ, ਫਿਰਨੀ ਝੇਰਿਆਵਾਲੀ 24.92 ਲੱਖ, ਮੀਆਂ ਤੋਂ ਟਾਂਡੀਆਂ ਸੜਕ (ਫਿਰਨੀ ਮੀਆਂ ਅਤੇ ਟਾਂਡੀਆਂ ) 1 ਕਰੋੜ 13 ਲੱਖ, ਝੇਰਿਆਵਾਲੀ ਤੋਂ ਟਾਂਡੀਆਂ ਸੜਕ 62.24 ਲੱਖ, ਟਾਂਡੀਆਂ ਤੋਂ ਪੇਰੋਂ 1 ਕਰੋੜ 39 ਲੱਖ, ਪੇਰੋਂ ਤੋਂ ਬਹਿਣੀਵਾਲ ਸੜਕ 57.51 ਲੱਖ, ਬਹਿਣੀਵਾਲ ਤੋਂ ਧਿੰਗੜ ਸੜਕ 1 ਕਰੋੜ 13 ਲੱਖ ਰੁਪਏ ਦੀ ਲਾਗਤ ਆਈ ਹੈ | ਇਸ ਮੌਕੇ ਐਸ.ਡੀ.ਓ ਚਮਕੌਰ ਸਿੰਘ ਤੇ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ- ਡੀ. ਸੀ. ਅਗਲੀ ਖ਼ਬਰ ਲੋਕ ਮੋਰਚਾ ਪੰਜਾਬ ਨੇ ਸਰਕਾਰਾਂ ਪਾਸੋਂ ਹੜ੍ਹ ਰੋਕਣ ਦੀ ਸਥਾਈ ਨੀਤੀ ਬਣਾਉਣ ਦੀ ਕੀਤੀ ਮੰਗ
Ad Position 24