18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਰਾਲੀ ਦੇ ਮਾਮਲੇ 'ਚ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਤਾਂ ਤਿੱਖਾ ਵਿਰੋਧ ਕਰਾਂਗੇ-ਚਚੋਹਰ <br/>

Ad Position 21
No active advertisement
ਅਜੀਤ ਡੈਸਕ 23-10-2025
ਝੁਨੀਰ, 22 ਅਕਤੂਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਪਿੰਡ ਫ਼ਤਿਹਪੁਰ, ਬੀਰੇਵਾਲਾ, ਭਲਾਈਕੇ ਵਿਖੇ ਇਕੱਤਰਤਾਵਾਂ ਕੀਤੀਆਂ ਗਈਆਂ | ਬਲਾਕ ਝੁਨੀਰ ਦੇ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਨੇ ਦੋਸ਼ ਲਗਾਇਆ ਕਿ ਸਰਕਾਰਾਂ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਥਾਂ ਉਲਟਾ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਜੁਰਮਾਨੇ, ਮੁਕੱਦਮੇ ਦਰਜ ਕਰ ਰਹੀਆਂ ਹਨ | ਉਨ੍ਹਾਂ ਆਖਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ 'ਚ ਹਵਾ ਪ੍ਰਦੂਸ਼ਣ ਵਧਿਆ ਹੈ ਜਦਕਿ ਹਾਲੇ ਤੱਕ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ ਹੀ ਨਹੀਂ | ਉਨ੍ਹਾਂ ਕਿਹਾ ਕਿ ਸਿਰਫ਼ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਉਚਿੱਤ ਨਹੀਂ | ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਸਰਕਾਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਵੇ ਜਾਂ ਪਰਾਲੀ ਦੇ ਹੱਲ ਲਈ 2500 ਰੁਪਏ ਪ੍ਰਤੀ ਏਕੜ ਰਾਸ਼ੀ ਦੇਵੇ | ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪਰਾਲੀ ਦੇ ਮੱਦੇ 'ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ, ਭੀਮ ਸਿੰਘ, ਸੁਖਵਿੰਦਰ ਸਿੰਘ, ਬਿੰਦਰ ਸਿੰਘ, ਸਗਨੀ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਮਾਮਲੇ 'ਚ ਸਿਰਫ਼ ਕਿਸਾਨਾਂ ਨੂੰ ਦੋਸ਼ੀ ਨਾ ਮੰਨਿਆ ਜਾਵੇ-ਕਿਸਾਨ ਆਗੂ <br/> ਅਗਲੀ ਖ਼ਬਰ ਪਿੰਡ ਆਹਲੂਪੁਰ ਵਿਖੇ ਪਰਾਲੀ ਸਾੜਨ ਵਾਲੇ ਕਿਸਾਨ ਨੂੰ ਕੀਤਾ ਜੁਰਮਾਨਾ <br/>
Ad Position 24