11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਕੀਤੀਆਂ ਟਿੱਪਣੀਆਂ ਦਾ ਵਿਰੋਧ <br/>

Ad Position 21
No active advertisement
ਅਜੀਤ ਡੈਸਕ 06-11-2025
ਬੋਹਾ, 5 ਨਵੰਬਰ (ਰਮੇਸ਼ ਤਾਂਗੜੀ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੀਤੇ ਦਿਨੀਂ ਕੇਂਦਰੀ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਵਰਤੀ ਗਈ ਸ਼ਬਦਾਵਲੀ ਦਾ ਦਲਿਤ ਸਮਾਜ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਰੰਘਰੇਟਾ ਦਲ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ, ਜਸਵਿੰਦਰ ਸਿੰਘ ਬੋਹਾ, ਦਰਸ਼ਨ ਸਿੰਘ ਮੋਫਰ ਆਦਿ ਆਗੂਆਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਸਾਬਕਾ ਗ੍ਰਹਿ ਮੰਤਰ ਨੂੰ ਜਾਤੀ ਸੂਚਕ ਸ਼ਬਦਾਂ ਨਾਲ ਸੰਬੋਧਨ ਕਰ ਕੇ ਦਲਿਤ ਸਮਾਜ 'ਤੇ ਭਾਰੀ ਹਮਲਾ ਕੀਤਾ ਹੈ ਅਤੇ ਦਲਿਤ ਲੋਕਾਂ ਦੇ ਮਾਣ ਸਨਮਾਨ ਨੂੰ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਸ਼ਾਇਦ ਵੜਿੰਗ ਇਹ ਭੁੱਲ ਗਿਆ ਕਿ ਬੂਟਾ ਸਿੰਘ ਨੇ ਇੰਨੇ ਉੱਚੇ ਅਹੁਦੇ 'ਤੇ ਪਹੁੰਚ ਕੇ ਕਾਂਗਰਸ ਪਾਰਟੀ ਦਾ ਕਾਫ਼ਲਾ ਵੱਡਾ ਕੀਤਾ ਸੀ | ਉਨ੍ਹਾਂ ਕਿਹਾ ਕਿ ਕਾਂਗਰਸ ਭਾਵੇਂ ਇਕ ਸਰਬਸਾਂਝੀ ਪਾਰਟੀ ਹੈ ਅਤੇ ਹੁਣ ਜਦੋਂ ਪਾਰਟੀ ਹਉਮੈਂ ਨਾਲ ਉਸ ਨੇ ਪਾਰਟੀ ਦੀ ਸਾਖ ਨੂੰ ਧੱਕਾ ਲਾਇਆ ਹੈ ਤਾਂ ਉਸ ਨੂੰ ਇਸ ਅਹੁਦੇ ਤੋਂ ਪਰੇ ਕਰਨਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਪਾਰਟੀ ਵੜਿੰਗ ਦੇ ਤਰਨਤਾਰਨ ਹਲਕੇ 'ਚ ਪ੍ਰਚਾਰ 'ਤੇ ਤੁਰੰਤ ਰੋਕ ਲਗਾਵੇ |

Ad Position 22
No active advertisement
ਪਿਛਲੀ ਖ਼ਬਰ ਨਹਿਰੂ ਕਾਲਜ 'ਚ ਮਾਨਸਿਕ ਸਿਹਤ ਤੇ ਖ਼ੁਦਕੁਸ਼ੀ ਰੋਕਥਾਮ ਵਿਸ਼ੇ 'ਤੇ ਸੈਮੀਨਾਰ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਝੱਬਰ ਦਾ ਸਿੱਖ ਸੰਗਤ ਵਲੋਂ ਸਨਮਾਨ
Ad Position 24