11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਹਿਰੂ ਕਾਲਜ 'ਚ ਮਾਨਸਿਕ ਸਿਹਤ ਤੇ ਖ਼ੁਦਕੁਸ਼ੀ ਰੋਕਥਾਮ ਵਿਸ਼ੇ 'ਤੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 06-11-2025
ਮਾਨਸਾ, 5 ਨਵੰਬਰ (ਰਵੀ)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਨੈਸ਼ਨਲ ਟਾਸਕ ਫੋਰਸ ਵਲੋਂ ਮਾਨਸਿਕ ਸਿਹਤ ਤੇ ਖ਼ੁਦਕੁਸ਼ੀ ਰੋਕਥਾਮ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਮੁੱਖ ਵਕਤਾ ਡਾ. ਸੀਮਾ ਗੁਪਤਾ ਸਹਾਇਕ ਪ੍ਰੋਫੈਸਰ ਮਨੋਵਿਗਿਆਨ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਸਨ | ਉਨ੍ਹਾਂ ਕਿਹਾ ਕਿ ਅਜੋਕੇ ਤੇਜ਼ ਤਰਾਰ ਜ਼ਮਾਨੇ 'ਚ ਤਣਾਅ, ਚਿੰਤਾ ਤੇ ਉਦਾਸੀ ਮਨੁੱਖੀ ਜ਼ਿੰਦਗੀ 'ਚ ਆਮ ਵਰਤਾਰੇ ਹਨ ਪਰ ਇਨ੍ਹਾਂ ਨੂੰ ਨਜ਼ਰ ਅੰਦਾਜ਼ ਨਾ ਕਰ ਕੇ ਸਮੇਂ ਸਿਰ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ | ਪਿ੍ੰਸੀਪਲ ਡਾ. ਹਰਦੀਪ ਸਿੰਘ ਨੇ ਕਿਹਾ ਕਿ ਮੁਕਾਬਲੇਬਾਜ਼ੀ ਦੇ ਦੌਰ 'ਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ ਮਾਨਸਿਕ ਤੰਦਰੁਸਤੀ ਬਾਰੇ ਵੀ ਸੁਚੇਤ ਕਰਨਾ ਚਾਹੀਦਾ ਹੈ | ਇਸ ਮੌਕੇ ਡਾ. ਜਸਕਰਨ ਸਿੰਘ, ਪ੍ਰੋ: ਪਰਮਜੀਤ ਕੌਰ, ਪ੍ਰੋ: ਹਰਜਿੰਦਰ ਸਿੰਘ, ਪ੍ਰੋ: ਹਰਸ਼ ਕੁਮਾਰ, ਪ੍ਰੋ: ਬੇਅੰਤ ਕੌਰ, ਪ੍ਰੋ: ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਹੱਟ ਵਾਲੇ ਰਾਮ ਸਿੰਘ ਰਾਣਾ ਬਾਬਾ ਨਾਨਕ ਗਊਸ਼ਾਲਾ ਮਾਨਸਾ ਪਹੁੰਚੇ <br/> ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਕੀਤੀਆਂ ਟਿੱਪਣੀਆਂ ਦਾ ਵਿਰੋਧ <br/>
Ad Position 24