10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੁਦਰਤ ਦੀ ਕਰੋਪੀ ਨੂੰ ਝੱਲਣ ਲਈ ਲੋਕ ਇਕ ਦੂਜੇ ਦੀ ਮਦਦ ਕਰਨ-ਪਿਆਰਾ ਸਿੰਘ ਜੈਨਪੁਰੀ

Ad Position 21
No active advertisement
ਅਜੀਤ ਡੈਸਕ 01-09-2025
ਸੁਲਤਾਨਪੁਰ ਲੋਧੀ, 31 ਅਗਸਤ (ਥਿੰਦ)- ਕੁਦਰਤ ਵੀ ਵਾਰ-ਵਾਰ ਪੰਜਾਬੀਆਂ ਦਾ ਇਮਤਿਹਾਨ ਲੈ ਰਹੀ ਹੈ | ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਹੜ੍ਹਾਂ ਕਾਰਨ ਵੱਡੀ ਤਬਾਹੀ ਹੋ ਰਹੀ ਹੈ | ਇਸ ਮੌਕੇ ਸਾਨੂੰ ਸਾਰਿਆਂ ਨੂੰ ਇਸ ਕਰੋਪੀ ਨੂੰ ਝੱਲਦਿਆਂ ਇਨਸਾਨੀਅਤ ਦੇ ਨਾਤੇ ਪੀੜ੍ਹਤਾਂ ਦੀ ਦਿਲ ਖ਼ੋਲ ਕੇ ਮਦਦ ਕਰਨੀ ਚਾਹੀਦੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਮਰੀਕਾ ਵਿਚ ਵੱਸਦੇ ਸੀਨੀਅਰ ਆਗੂ ਪਿਆਰਾ ਸਿੰਘ ਜੈਨਪੁਰੀ ਨੇ ਕਿਹਾ ਕਿ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਕੁਦਰਤੀ ਆਫ਼ਤਾਂ, ਬਾਹਰੋਂ ਆਉਣ ਵਾਲੇ ਧਾੜਵੀਆਂ ਤੇ ਦਿੱਲੀ ਦੀਆਂ ਸਰਕਾਰਾਂ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਰਿਹਾ ਹੈ ਕਿ ਉਨ੍ਹਾਂ ਨੇ ਮੁਸੀਬਤ ਸਮੇਂ ਵੀ ਕਿਸੇ ਅੱਗੇ ਹੱਥ ਨਹੀਂ ਅੱਡੇ ਸਗੋਂ ਆਪਣੀ ਮਿਹਨਤ ਦੇ ਬਲਬੂਤੇ ਔਖੇ ਸਮੇਂ ਨੂੰ ਦੂਰ ਕੀਤਾ ਹੈ | ਇਸ ਮੌਕੇ ਉਨ੍ਹਾਂ ਨੇ ਸਮੁੱਚੇ ਮੁਲਾਜ਼ਮਾਂ, ਪੈਨਸ਼ਨਰਾਂ, ਸਮਾਜ ਸੇਵੀ ਜਥੇਬੰਦੀਆਂ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦਾ ਹਾਲ ਜਾਣ ਕੇ ਉਨ੍ਹਾਂ ਦੀ ਖੁੱਲ੍ਹਦਿਲੀ ਨਾਲ ਮਦਦ ਕਰਨ |
Ad Position 22
No active advertisement
ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਆਰਜ਼ੀ ਬੰਨ੍ਹ ਨੂੰ ਮਜ਼ਬੂਤ ਕਰ ਰਹੇ ਕਿਸਾਨਾਂ ਦਾ ਹਾਲ ਜਾਣਿਆ ਅਗਲੀ ਖ਼ਬਰ ਮਹਾਨਕੋਸ਼ ਦੀਆਂ ਕਰੀਬ 15 ਹਜ਼ਾਰ ਕਾਪੀਆਂ ਦੱਬਣ ਦੀ ਕਿਤਾਬ ਮੰਚ ਕਪੂਰਥਲਾ ਨੇ ਕੀਤੀ ਨਿੰਦਾ
Ad Position 24