29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਭੁਲੱਥ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ <br/>

Ad Position 21
No active advertisement
ਅਜੀਤ ਡੈਸਕ 20-09-2025
ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਗਰ ਪੰਚਾਇਤ ਸਫ਼ਾਈ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨੂੰ ਡੋਰ ਟੂ ਡੋਰ ਸੋਲਿਡ ਵੇਸਟ ਕੁਲੈਕਸ਼ਨ ਵਾਟਰ ਸਪਲਾਈ ਤੇ ਸੀਵਰੇਜ ਦੀ ਮੁਰੰਮਤ ਤੇ ਸਫ਼ਾਈ ਕੰਮਾਂ ਦੇ ਦਿੱਤੇ ਜਾਣ ਵਾਲੇ ਠੇਕੇ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ | ਇਸ ਮੌਕੇ ਚੰਦਰ ਸ਼ੇਖਰ, ਡੈਨੀਅਲ ਕਲਿਆਣ, ਅੰਕਿਤ, ਸੇਠੀ, ਅਸ਼ੋਕ, ਮਹਿੰਦਰ, ਅਜੇ ਕੁਮਾਰ ਤੇ ਹੋਰ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਈਟੈੱਕ ਨਾਕਾ ਢਿਲਵਾਂ ਤੋਂ 850 ਗਰਾਮ ਅਫ਼ੀਮ ਤੇ ਕਾਰ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ
Ad Position 24