29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਗਰ ਨਿਗਮ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਤੀਜੇ ਦਿਨ ਵੀ ਨਿਗਮ ਦੇ ਦਫ਼ਤਰ ਮੂਹਰੇ ਧਰਨਾ <br/>

Ad Position 21
No active advertisement
ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਮੂਹਰੇ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵਿਚ ਦਾਖਲ ਹੋ ਗਿਆ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਲਗਾਤਾਰ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਭਰੋਸਾ ਦਿਵਾਏ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੇ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ | ਜਿਸਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਗੋਪਾਲ ਥਾਪਰ ਨੇ ਕਿਹਾ ਕਿ ਨਿਗਮ ਦੇ ਮੁਲਾਜ਼ਮਾਂ ਨੂੰ ਦੂਜੇ ਵਿਭਾਗਾਂ ਦੇ ਮੁਲਾਜ਼ਮਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਆਸਾਂ ਸਨ ਪਰ ਇਸ ਸਰਕਾਰ ਨੇ ਵੀ ਉਨ੍ਹਾਂ ਦੀ ਕਿਸੇ ਮੰਗ ਦੀ ਪੂਰਤੀ ਨਹੀਂ ਕੀਤੀ ਉਲਟਾ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫ਼ਾਈ ਤੇ ਹੋਰ ਕਾਰਜਾਂ ਦੇ ਠੇਕੇ ਆਪਣੀ ਚਹੇਤੀ ਇਕ ਕੰਪਨੀ ਨੂੰ ਦੇਣ ਲਈ ਪਹਿਲਾਂ ਮਤੇ ਪਾਸ ਕਰਵਾਏ ਗਏ ਤੇ ਹੁਣ ਇਸ ਕੰਪਨੀ ਨੂੰ ਟੈਂਡਰ ਦਿੱਤੇ ਜਾ ਰਹੇ ਹਨ | ਜਿਸ ਨਾਲ ਮੁਲਾਜ਼ਮਾਂ ਦੇ ਭਵਿੱਖ 'ਤੇ ਮੂਹਰੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਨਿੱਜੀ ਕੰਪਨੀ ਨੂੰ ਦਿੱਤੇ ਗਏ ਟੈਂਡਰ ਤੁਰੰਤ ਰੱਦ ਕੀਤੇ ਜਾਣ ਤੇ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਸਫ਼ਾਈ ਸੇਵਕਾਂ, ਸੀਵਰੇਜ ਮੈਨਾਂ, ਕਲਰਕਾਂ ਆਦਿ ਦੀ ਬਿਨਾਂ ਦੇਰੀ ਭਰਤੀ ਕੀਤੀ ਜਾਵੇ | ਧਰਨੇ ਵਿਚ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਦੇ ਮੁਲਾਜ਼ਮ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਹਾਈਟੈੱਕ ਨਾਕਾ ਢਿਲਵਾਂ ਤੋਂ 850 ਗਰਾਮ ਅਫ਼ੀਮ ਤੇ ਕਾਰ ਸਮੇਤ ਤਿੰਨ ਵਿਅਕਤੀ ਕਾਬੂ
Ad Position 24