29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਦੇ ਮਹੱਤਵ ਸਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 20-09-2025
ਢਿਲਵਾਂ, 19 ਸਤੰਬਰ (ਪ੍ਰਵੀਨ ਕੁਮਾਰ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲਾ ਪ੍ਰੋਗਰਾਮ ਅਫਸਰ ਕਪੂਰਥਲਾ ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿਲਵਾਂ ਵਿਚ ਪੋਸ਼ਣ ਮਾਹ ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਆਗਾਜ਼ ਪੋਸ਼ਣ ਸੰਕਲਪ ਲੈ ਕੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ ਢਿਲਵਾਂ ਖੁਸ਼ਮੀਤ ਕੌਰ ਨੇ ਦੱਸਿਆ ਕਿ 17 ਸਤੰਬਰ ਤੋਂ 16 ਅਕਤੂਬਰ ਤੱਕ ਮਨਾਏ ਜਾ ਰਹੇ ਪੋਸ਼ਣ ਮਾਹ ਮੌਕੇ ਬਲਾਕ ਢਿਲਵਾਂ ਅਧੀਨ ਆਉਂਦੇ 132 ਆਂਗਣਵਾੜੀ ਕੇਂਦਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਸਿਹਤਮੰਦ ਖੁਰਾਕ, ਸੰਤੁਲਿਤ ਆਹਾਰ, ਸਫਾਈ ਤੇ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਹੀ ਖਾਣ-ਪੀਣ ਦੀਆਂ ਆਦਤਾਂ, ਬੱਚਿਆਂ ਤੇ ਮਾਵਾਂ ਦੀ ਪੋਸ਼ਣ ਸੁਰੱਖਿਆ ਤੇ ਸਿਹਤ ਸੰਬੰਧੀ ਜਾਗਰੂਕਤਾ ਨੂੰ ਪ੍ਰੋਤਸਾਹਿਤ ਕਰਨਾ ਹੈ | ਪੋਸ਼ਣ ਮਾਹ ਦੌਰਾਨ ਹੋਰ ਵੀ ਕਈ ਗਤੀਵਿਧੀਆਂ ਜਿਵੇਂ ਨੁਕੜ ਨਾਟਕ, ਪੋਸ਼ਣ ਰੈਲੀ, ਸਿਹਤਮੰਦ ਭੋਜਨ ਪ੍ਰਦਰਸ਼ਨੀ ਅਤੇ ਜਾਗਰੂਕਤਾ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ, ਤਾਂ ਜੋ ਹਰ ਵਰਗ ਦੇ ਲੋਕ ਪੋਸ਼ਣ ਅਭਿਆਨ ਨਾਲ ਜੁੜ ਕੇ 'ਸੁਪੋਸ਼ਿਤ ਭਾਰਤ-ਸਸ਼ਕਤ ਭਾਰਤ' ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਮੀਟਿੰਗ ਮਹਿਜ਼ 5 ਮਿੰਟਾਂ ਵਿਚ ਖ਼ਤਮ ਹੋਣ ਦੇ ਰੋਸ ਵਜੋਂ ਕੌਂਸਲਰਾਂ ਨੇ ਕੀਤੀ ਮੇਅਰ ਵਿਰੁੱਧ ਨਾਅਰੇਬਾਜ਼ੀ... ਅਗਲੀ ਖ਼ਬਰ ਕਲਾ ਉਤਸਵ ਵਿਚ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਤੀਜੇ ਸਥਾਨ 'ਤੇ ਰਹੀਆਂ <br/>
Ad Position 24