29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਰਿਹਾਣਾ ਜੱਟਾਂ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ <br/>

Ad Position 21
No active advertisement
ਅਜੀਤ ਡੈਸਕ 20-09-2025
ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਲੱਖਾ ਦੇ ਦਾਤੇ ਦੀ ਯਾਦ ਵਿਚ ਛਿੰਝ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ | ਪੰਜਾਬ ਭਰ ਤੋਂ ਆਏ ਨਾਮਵਰ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ | ਪਟਕੇ ਦੀਆਂ ਦੀ ਕੁਸ਼ਤੀ ਵਿਚ ਕਾਲੂ ਬਾਹੜੋਵਾਲ ਨੇ ਜਿੱਤ ਪ੍ਰਾਪਤ ਕੀਤੀ ਜਿਸ ਨੂੰ ਉਚਿੱਤ ਨਗਦ ਰਾਸ਼ੀ ਸਮੇਤ ਟਰਾਫ਼ੀਆਂ ਨਾਲ ਨਿਵਾਜਿਆ ਗਿਆ | ਪਟਕੇ ਦੀ ਦੂਜੀ ਕੁਸ਼ਤੀ ਵਿਚ ਛੋਟਾ ਗਨੀ ਹੁਸ਼ਿਆਰਪੁਰ ਨੇ ਜਿੱਤ ਪ੍ਰਾਪਤ ਕੀਤੀ | ਕੁਸ਼ਤੀ ਦੀ ਆਰੰਭਤਾ ਸੰਤ ਬਾਬਾ ਹਰਦੀਪ ਸਿੰਘ ਰਿਹਾਣਾ ਜੱਟਾ, ਸੰਤ ਪ੍ਰੀਤਮ ਸਿੰਘ ਡੁਮੇਲੀ ਵਲੋਂ ਕੀਤੀ ਗਈ ਤੇ ਜੇਤੂ ਪਹਿਲਵਾਨਾਂ ਨੂੰ ਇਨਾਮ ਦੀ ਵੰਡ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਕੀਤੀ | ਇਸ ਮੌਕੇ ਡਾ: ਰਾਜ ਕੁਮਾਰ ਚੱਬੇਵਾਲ ਨੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਖਿਆ ਕਿ ਨੌਜਵਾਨਾਂ ਨੂੰ ੂ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਸ ਤਰ੍ਹਾਂ ਦੇ ਖੇਡ ਮੇਲੇ ਜ਼ਰੂਰੀ ਹਨ | ਅੰਤ ਵਿਚ ਪ੍ਰਬੰਧਕਾਂ ਵਲੋਂ ਸਹਿਯੋਗ ਦੇਣ ਵਾਲੇ ਸਭਨਾਂ ਦਾ ਧੰਨਵਾਦ ਕੀਤਾ ਤੇ ਦਾਨੀ ਸੱਜਣਾਂ ਅਤੇ ਮਹਾਨ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਨੂਰ ਸਿੰਘ ਹਰਜੀ ਮਾਨ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਰਜਿੰਦਰ ਸਿੰਘ ਚੰਦੀ ਦਿਹਾਤੀ ਹਲਕਾ ਇੰਚਾਰਜ ਤੋ ਇਲਾਵਾ ਨੰਬਰਦਾਰ ਗੁਰਸ਼ਿੰਦਰ ਸਿੰਘ ਸਰਪੰਚ ਰਿਹਾਣਾ ਜੱਟਾ, ਰਾਜਵਿੰਦਰ ਕੌਰ ਦਿਉਲ ਚੇਅਰਮੈਨ ਕੋਆਪ੍ਰੇਟਿਵ ਸੁਸਾਇਟੀ, ਬਲਿਹਾਰ ਸਿੰਘ ਪੰਚ, ਬੂਟਾ ਸਿੰਘ ਬਰਮੀ, ਹਰਦੀਪ ਸਿੰਘ ਸਾਬਕਾ ਸਰਪੰਚ, ਬਹਾਦਰ ਸਿੰਘ, ਗੁਰਮੇਲ ਸਿੰਘ, ਸਰਵਣ ਸਿੰਘ, ਮਨਜੀਤ ਸਿੰਘ ਡਿਪਟੀ, ਮਨਜੀਤ, ਸਿੰਘ ਸੋਢੀ, ਅਮਰਜੀਤ ਸਿੰਘ, ਦਵਿੰਦਰ ਸਿੰਘ ਸਾਬਾ, ਤਜਿੰਦਰਜੀਤ ਸਿੰਘ ਪੰਚ, ਹਰਪਾਲ ਸਿੰਘ, ਦਲਜੀਤ ਸਿੰਘ, ਮਨੋਹਰ ਲਾਲ ਸਾਬਕਾ ਪੰਚ, ਅਵਤਾਰ ਸਿੰਘ, ਗੁਰਦੀਪ ਸਿੰਘ , ਸੈਕਟਰੀ ਬਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਚੱਲਦੀਆਂ ਸੇਵਾਵਾਂ ਵਾਸਤੇ 1 ਲੱਖ 11 ਹਜ਼ਾਰ ਸੰਤ ਸੀਚੇਵਾਲ ਨੂੰ ਭੇਟ ਕੀਤੇ <br/> ਅਗਲੀ ਖ਼ਬਰ ਕਾਰਜਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਨਗਰ ਪੰਚਾਇਤ ਢਿਲਵਾਂ ਦਾ ਵਾਧੂ ਚਾਰਜ ਤੇ ਗਗਨਦੀਪ ਜੰਮੂ ਨੇ ਏ.ਐਮ.ਈ ਦਾ ਅਹੁਦਾ...
Ad Position 24