29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਾਜਿਸ਼ ਤਹਿਤ ਵਿਦਿਆਰਥੀ ਨੂੰ ਟੈਂਕੀ 'ਤੇ ਚੜ੍ਹਾਉਣ ਵਾਲਿਆਂ ਵਿਰੁੱਧ ਹੋਵੇ ਕਾਰਵਾਈ-ਨਾਨਕਪੁਰ

Ad Position 21
No active advertisement
ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਸਡਾਨਾ)-ਜੀ.ਡੀ. ਗੋਇਨਕਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਤੋਂ ਹਲਕਾ ਇੰਚਾਰਜ ਐੱਚ.ਐੱਸ. ਵਾਲੀਆ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਹਲਕਾ ਫਗਵਾੜਾ ਤੋਂ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਰਜਿੰਦਰ ਸਿੰਘ ਚੰਦੀ ਨੇ ਅੱਜ ਇਕ ਪ੍ਰੈੱਸ ਕਾਨਫ਼ਰੰਸ ਕਰਕੇ ਸਾਂਝੇ ਤੌਰ 'ਤੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਬੀਤੇ ਦਿਨੀਂ ਕਥਿਤ ਤੌਰ 'ਤੇ ਇਕ ਸਾਜ਼ਿਸ਼ ਤਹਿਤ ਸਕੂਲੀ ਵਿਦਿਆਰਥੀ ਅਰੁਣਵੀਰ ਸਿੰਘ ਅਟਵਾਲ ਨੂੰ ਪਾਣੀ ਦੀ ਟੈਂਕੀ ਦੀ ਚੜਾਉਣ ਤੇ ਉਸਦੀ ਜਾਨ ਖ਼ਤਰੇ ਵਿਚ ਪਾਉਣ ਦੇ ਮਾਮਲੇ ਸਬੰਧੀ ਸਬੰਧਿਤ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ | ਉਕਤ ਆਗੂਆਂ ਨੇ ਦੱਸਿਆ ਕਿ ਵਿਦਿਆਰਥੀ ਅਰੁਣਵੀਰ ਦਾ ਵਿਵਹਾਰ ਸਕੂਲ ਵਿਚ ਠੀਕ ਨਾ ਹੋਣ ਕਾਰਨ ਉਸਦੇ ਪਿਤਾ ਨੂੰ ਸਕੂਲ ਵਿਚ ਬੁਲਾਇਆ ਗਿਆ ਸੀ, ਜਿਨ੍ਹਾਂ ਨੇ ਕਥਿਤ ਤੌਰ 'ਤੇ ਸਕੂਲ ਪਿ੍ੰਸੀਪਲ ਤੇ ਸਟਾਫ ਨਾਲ ਬਦਸਲੂਕੀ ਕੀਤੀ ਸੀ | ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਜੋਗਾ ਸਿੰਘ ਅਟਵਾਲ ਵਲੋਂ ਉਸ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਵਿਭਾਗਾਂ ਵਿਚ ਕਈ ਸ਼ਿਕਾਇਤਾਂ ਦਿੱਤੀਆਂ ਹਨ, ਜਿਨ੍ਹਾਂ ਦੀ ਵਿਭਾਗਾਂ ਨੇ ਪੜਤਾਲ ਦੌਰਾਨ ਉਹ ਝੂਠੀਆਂ ਪਾਈਆਂ ਗਈਆਂ | ਉਨ੍ਹਾਂ ਕਿਹਾ ਕਿ ਕਰੀਬ ਪਿਛਲੇ 8 ਮਹੀਨੇ ਤੋਂ ਅਰੁਣਵੀਰ ਉਨ੍ਹਾਂ ਦੇ ਸਕੂਲ ਦਾ ਵਿਦਿਆਰਥੀ ਨਹੀਂ ਹੈ ਤੇ ਸਕੂਲ ਪਿ੍ੰਸੀਪਲ ਤੇ ਸਟਾਫ ਨਾਲ ਕਥਿਤ ਮਾੜਾ ਵਿਵਹਾਰ ਕਾਰਨ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚ.ਐੱਸ. ਵਾਲੀਆ ਤੇ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਆਪਣੇ ਪਾਰਟੀ ਦੇ ਆਗੂ ਸੁਖਦੇਵ ਸਿੰਘ ਨਾਨਕਪੁਰ ਨਾਲ ਖੜਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਮੰਗ ਕੀਤੀ ਕਿ ਪਿ੍ੰਸੀਪਲ ਤੇ ਮੈਨੇਜਮੈਂਟ ਨੂੰ ਧਮਕਾਉਣ ਦੇ ਮਾਮਲੇ ਸਬੰਧੀ ਜੋਗਾ ਸਿੰਘ ਤੇ ਉਸਦੇ ਸਾਥੀਆਂ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਉਹ ਇਸ ਸਬੰਧੀ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੂੰ ਮਿਲਕੇ ਸ਼ਿਕਾਇਤ ਵੀ ਦਰਜ ਕਰਵਾਉਣਗੇ | ਇਸ ਮੌਕੇ ਦਰਬਾਰਾ ਸਿੰਘ ਵਿਰਦੀ, ਤਨਵੀਰ ਸਿੰਘ ਫਿਆਲੀ, ਸਤਨਾਮ ਸਿੰਘ ਰਾਮੇ, ਅਜੈ ਬਬਲਾ, ਜਗਜੀਤ ਸਿੰਘ ਸ਼ੰਮੀ, ਅਰੁਣਦੀਪ ਸਿੰਘ ਸੈਦਪੁਰ, ਅਮਰਜੀਤ ਸਿੰਘ ਕੋਹਲੀਆਂਵਾਲ, ਸੁਖਵਿੰਦਰ ਸਿੰਘ ਨਾਨਕਪੁਰ, ਅਮਰਜੀਤ ਸਿੰਘ ਥਿੰਦ, ਨੀਰਜ ਕਪੂਰ, ਕਿਰਪਾਲ ਸਿੰਘ ਕੌੜਾ, ਸੁਮਿਤ ਦੁੱਗਲ ਤੇ ਹੋਰ ਹਾਜ਼ਰ ਸਨ | ਜਦੋਂ ਇਸ ਸਬੰਧੀ ਜੋਗਾ ਸਿੰਘ ਅਟਵਾਲ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਗੱਲ ਕੀਤੀ ਗਈ ਤਾਂ ਉਨ੍ਹਾਂ ਆਪਣੇ ਉੱਪਰ ਲਗਾਏ ਗਏ ਦੋਸ਼ਾਂ ਨੂੰ ਝੂਠੇ ਤੇ ਬੇਬੁਨਿਆਦ ਦੱਸਿਆ | ਉਨ੍ਹਾਂ ਦੱਸਿਆ ਕਿ ਜਦੋਂ ਉਹ ਸਕੂਲ ਵਿਚ ਗਏ ਸਨ ਤਾਂ ਸਿੱਖਿਆ ਵਿਭਾਗ ਵਲੋਂ ਭੇਜੇ ਕਰਮਚਾਰੀ ਉਨ੍ਹਾਂ ਦੇ ਨਾਲ ਸਨ ਤੇ ਉਨ੍ਹਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਦੁਰਵਿਹਾਰ ਸਕੂਲ ਵਿਚ ਸਟਾਫ ਨਾਲ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 12ਵੀਂ ਜਮਾਤ ਸਬੰਧੀ ਰਜਿਸਟਰੇਸ਼ਨ ਸਕੂਲ ਵਲੋਂ ਪਹਿਲਾਂ ਹੀ ਭੇਜੀ ਜਾਂਦੀ ਹੈ ਤੇ ਉਸ ਅਨੁਸਾਰ ਉਨ੍ਹਾਂ ਦਾ ਬੇਟਾ ਅਜੇ ਵੀ ਸਕੂਲ ਦਾ ਵਿਦਿਆਰਥੀ ਹੈ | ਜੋਗਾ ਸਿੰਘ ਨੇ ਕਿਹਾ ਕਿ ਉਨ੍ਹਾਂ ਉੱਪਰ ਧਮਕਾਉਣ ਤੇ ਬਲੈਕਮੈਿਲੰਗ ਦੇ ਲਗਾਏ ਜਾ ਰਹੇ ਦੋਸ਼ ਝੂਠੇ ਹਨ | ਅਸੀਂ ਸਕੂਲ ਦੇ ਨਾਮ ਸਬੰਧੀ ਮਹਿਕਮੇ ਨੂੰ ਸ਼ਿਕਾਇਤ ਕੀਤੀ ਹੈ ਤੇ ਇਨ੍ਹਾਂ ਦੀ ਐਫੀਲੇਸ਼ਨ ਸਬੰਧੀ ਵੀ ਉਨ੍ਹਾਂ ਵਲੋਂ ਸਿੱਖਿਆ ਵਿਭਾਗ ਨੂੰ ਜਾਂਚ ਲਈ ਸ਼ਿਕਾਇਤ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਝੋਨੇ ਦੀ ਫ਼ਸਲ ਹਲਦੀ ਰੋਗ ਦੀ ਲਪੇਟ ਆਉਣ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਖ਼ਦਸ਼ਾ <br/>
Ad Position 24