29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਹੁਸ਼ਿਆਰਪੁਰ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਪੁਰਜ਼ੋਰ ਨਿੰਦਾ

Ad Position 21
No active advertisement
ਅਜੀਤ ਡੈਸਕ 20-09-2025
ਭੁਲੱਥ, 19 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਹੁਸ਼ਿਆਰਪੁਰ ਵਿਖੇ ਵਾਪਰੀ ਬਹੁਤ ਹੀ ਮੰਦਭਾਗੀ ਘਟਨਾ ਦੀ ਪੁਰਜ਼ੋਰ ਨਿੰਦਾ ਜਾਂਦੀ ਹੈ | ਇਸ ਸਬੰਧੀ ਕਿਸਾਨ ਆਗੂ ਸਰਬਜੀਤ ਸਿੰਘ ਧੀਰਪੁਰ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਸਿੰਘ ਮਾਨਾ ਤਲਵੰਡੀ ਮੀਤ ਪ੍ਰਧਾਨ ਕਪੂਰਥਲਾ, ਦਲਬੀਰ ਸਿੰਘ ਨਾਨਕਪੁਰ ਸੀਨੀਅਰ ਮੀਤ ਪ੍ਰਧਾਨ ਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਨੇ ਇੱਕ ਸਾਂਝੇ ਬਿਆਨ ਵਿਚ ਇਸ ਵਾਪਰੀ ਨਿੰਦਣਯੋਗ ਘਟਨਾ ਉੱਪਰ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜ ਸਾਲਾਂ ਬੱਚੇ ਨੂੰ ਕੋਹ ਕੋਹ ਕੇ ਬੇਕਿਰਕੀ ਨਾਲ ਮਾਰ ਦੇਣ ਵਾਲੇ ਪਰਵਾਸੀ ਨੂੰ ਪੰਜਾਬ ਸਰਕਾਰ ਤੇ ਮਾਨਯੋਗ ਅਦਾਲਤ ਤੋਂ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਹੋਰ ਵੀ ਹੋਈਆਂ ਘਟਨਾਵਾਂ ਦੇ ਮੱਦੇ ਨਜ਼ਰ ਪੰਜਾਬ ਵਿਚ ਪ੍ਰਵਾਸੀਆਂ ਨੂੰ ਕੱਢਣ ਦੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਇਸ ਨੂੰ ਸੰਜੀਦਗੀ ਨਾਲ ਦੇਖਿਆ ਜਾਵੇ | ਦੂਜੇ ਰਾਜਾਂ ਤੋਂ ਪੰਜਾਬ ਵਿਚ ਹੁੰਦੇ ਪ੍ਰਵਾਸ ਨੂੰ ਨਿਯਮਤ ਕਰਨ ਲਈ ਪੰਜਾਬ ਸਰਕਾਰ ਅਜਿਹਾ ਕਾਨੂੰਨ ਬਣਾਵੇ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕ ਇੱਥੇ ਆ ਕੇ ਜ਼ਮੀਨ ਜਾਇਦਾਦ ਨਾ ਖ਼ਰੀਦ ਸਕਣ | ਪਿੰਡਾਂ ਅਤੇ ਸ਼ਹਿਰਾਂ ਵਿਚ ਖਾਣ ਪੀਣ ਦੀਆਂ ਵੱਡੀ ਗਿਣਤੀ ਵਿਚ ਰੇਹੜੀਆਂ ਤੇ ਦੁਕਾਨਾਂ ਇਨ੍ਹਾਂ ਪ੍ਰਵਾਸੀਆਂ ਦੀਆਂ ਹਨ ਜੋ ਗੰਦ ਮੰਦ ਪਰੋਸ ਕੇ ਪੰਜਾਬੀਆਂ ਨੂੰ ਖਵਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰਾਂ ਪਿੰਡਾਂ ਵਿਚ ਪੰਚਾਂ, ਸਰਪੰਚਾਂ, ਐਮ.ਸੀ., ਸ਼ਹਿਰਾਂ ਦੇ ਮਿਉਂਸੀਪਲ ਕਾਰਪੋਰੇਸ਼ਨ ਦੇ ਪ੍ਰਧਾਨਾਂ ਵੱਲੋਂ ਜਿਨ੍ਹਾਂ ਵੀ ਪ੍ਰਵਾਸੀਆਂ ਦੇ ਆਧਾਰ ਕਾਰਡ ਜਾਂ ਵੋਟਾਂ ਬਣਾਈਆਂ ਗਈਆਂ ਹਨ ਉਹ ਪਹਿਲ ਦੇ ਆਧਾਰ ਤੇ ਕੱਟ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਰਾਜ ਦੇ ਬਾਸ਼ਿੰਦੇ ਹੀ ਰਹਿਣ ਦਿੱਤਾ ਜਾਵੇ | ਦੂਜੇ ਰਾਜਾਂ ਤੋਂ ਆਉਣ ਵਾਲੀ ਲੇਬਰ ਜਾਂ ਕੰਮ ਕਾਰ ਕਰਨ ਵਾਲੇ ਲੋਕ ਆਪਣੀ ਪੁਲਿਸ ਵੈਰੀਫਿਕੇਸ਼ਨ ਲੈ ਕੇ ਆਉਣ ਅਤੇ ਪੰਜਾਬ ਵਿਚ ਜਿਸ ਕੋਲ ਵੀ ਵਿਦੇਸ਼ੀ ਕਾਮਾ ਕੰਮ ਕਰਦਾ ਹੈ, ਉਸ ਦੇ ਪਤੇ ਦੇ ਸਬੂਤ ਵੈਰੀਫਿਕੇਸ਼ਨ ਕਰਵਾਵੇ |

Ad Position 22
No active advertisement
ਪਿਛਲੀ ਖ਼ਬਰ ਤਰਾਸਦੀ: ਹੜ੍ਹਾਂ ਕਾਰਨ ਘਰ ਦੇ ਵਿਹੜੇ ਵਿਚ ਹੀ ਕਰਨ ਪਿਆ ਸਸਕਾਰ <br/> ਅਗਲੀ ਖ਼ਬਰ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਅਕਾਲੀ ਦਲ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਅਹਿਮ ਭੂਮਿਕਾ ਨਿਭਾਈ-ਐੱਚ.ਐੱਸ. ਵਾਲੀਆ <b...
Ad Position 24