29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਖੇਤੀਬਾੜੀ ਵਿਭਾਗ ਵਲੋਂ ਨੰਗਲ ਮੱਝਾ, ਬੋਹਾਨੀ ਤੇ ਜਗਪਾਲਪੁਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 20-09-2025
ਫਗਵਾੜਾ, 19 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਪਿੰਡ ਨੰਗਲ ਮੱਝਾ, ਬੋਹਾਨੀ ਤੇ ਜਗਪਾਲਪੁਰ ਵਿਖੇ ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ, ਡੀ. ਐਸ. ਪੀ. ਫਗਵਾੜਾ ਭਾਰਤ ਭੂਸ਼ਨ ਅਤੇ ਖੇਤੀਬਾੜੀ ਅਫ਼ਸਰ ਪਰਮਜੀਤ ਮਹੇ ਵੱਲੋਂ ਪੰਜਾਬ ਸਰਕਾਰ ਅਤੇ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਦੀਆਂ ਵਲੋਂ ਜਾਰੀ ਹਦਾਇਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੇ ਖੇਤਾਂ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਜਾਗਰੂਕਤਾ ਮੁਹਿੰਮ ਵਿਚ ਪਿੰਡਾਂ ਦੇ ਕਿਸਾਨ, ਸਰਪੰਚ, ਨੰਬਰਦਾਰ ਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਾਇਆ ਗਿਆ | ਇਸ ਮੌਕੇ ਇਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਬਾਰੇ ਵੀ ਜਾਣੂ ਕਰਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ | ਉਨ੍ਹਾਂ ਨੇ ਇਹ ਵੀ ਆਖਿਆ ਕਿ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾਵੇ | ਜਿਨ੍ਹਾਂ ਕਿਸਾਨਾਂ ਕੋਲ ਮਸ਼ੀਨਾਂ ਨਹੀਂ ਹਨ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ | ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਕੋਲ ਵੀ ਪਰਾਲੀ ਨੂੰ ਕੱਟਣ ਅਤੇ ਉਸ ਨੰੂ ਖੇਤ ਵਿਚ ਹੀ ਜਜ਼ਬ ਕਰਨ ਦੀਆਂ ਮਸ਼ੀਨਾਂ ਹਨ ਦੀ ਵਰਤੋਂ ਕੀਤੀ ਜਾਵੇ | ਮਾਨਯੋਗ ਪੰਜਾਬ ਸਰਕਾਰ ਅਤੇ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਮੁਤਾਬਿਕ ਜੇਕਰ ਕਿਸੇ ਵਿਅਕਤੀ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਸਬੰਧਿਤ ਪਰਾਲੀ ਸਾੜਨ ਵਾਲਿਆਂ ਨੂੰ ਦੋ ਏਕੜ ਵਾਲੇ ਨੁੰੂ ਪੰਜ ਹਜ਼ਾਰ ਰੁਪਏ, ਾ ਪੰਜ ਏਕੜ ਵਾਲਿਆਂ ਨੂੰ ਦਸ ਹਜ਼ਾਰ ਰੁਪਏ ਅਤੇ ਪੰਜ ਏਕੜ ਤੋਂ ਉੱਪਰ ਪਰਾਲੀ ਸਾੜਨ ਵਾਲਿਆਂ ਨੂੰ ਤੀਹ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇ | ਪਰਾਲੀ ਸਾੜਨ ਵਾਲਿਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਤੇ ਪਿੰਡ ਨੰਗਲ ਮੱਝਾ ਦੇ ਪਰਮਿੰਦਰ ਸਿੰਘ ਲਾਡੀ, ਸਰਪੰਚ ਰਣਜੀਤ ਸਿੰਘ, ਪਲਵਿੰਦਰ ਸਿੰਘ, ਨੰਬਰਦਾਰ ਪਲਵਿੰਦਰ ਸਿੰਘ, ਮੋਹਤਬਰ ਕਿਸਾਨ ਰਣਜੀਤ ਸਿੰਘ, ਹਰਜਿੰਦਰ ਸਿੰਘ, ਪਿੰਡ ਬੋਹਾਨੀ ਦੇ ਸਰਪੰਚ ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ ਪ੍ਰਧਾਨ, ਪਿੰਡ ਜਗਪਾਲਪੁਰ ਦੇ ਨੰਬਰਦਾਰ ਰਾਜਵੀਰ ਸਿੰਘ, ਹਰਨੇਕ ਸਿੰਘ, ਲਹਿੰਬਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਨੂੰ ਪੁਲਿਸ ਜਾਂਚ ਤੋਂ ਬਾਅਦ ਹੀ ਕੰਮ ਕਰਨ ਦੀ ਇਜਾਜ਼ਤ ਹੋਵੇ-ਭਿੰਡਰ <br/> ਅਗਲੀ ਖ਼ਬਰ ਤਰਾਸਦੀ: ਹੜ੍ਹਾਂ ਕਾਰਨ ਘਰ ਦੇ ਵਿਹੜੇ ਵਿਚ ਹੀ ਕਰਨ ਪਿਆ ਸਸਕਾਰ <br/>
Ad Position 24