29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪ੍ਰਵਾਸੀ ਮਜ਼ਦੂਰਾਂ ਨੂੰ ਪੁਲਿਸ ਜਾਂਚ ਤੋਂ ਬਾਅਦ ਹੀ ਕੰਮ ਕਰਨ ਦੀ ਇਜਾਜ਼ਤ ਹੋਵੇ-ਭਿੰਡਰ <br/>

Ad Position 21
No active advertisement
ਅਜੀਤ ਡੈਸਕ 20-09-2025
ਡਡਵਿੰਡੀ, 19 ਸਤੰਬਰ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪ੍ਰਵਾਸੀ ਮਜ਼ਦੂਰਾਂ ਦੀ ਪੁਲਿਸ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿਚ ਕੰਮਕਾਰ ਕਰਨ ਦੀ ਇਜਾਜ਼ਤ ਦੇਵੇ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ 'ਤੇ ਪੰਜਾਬ ਵਿਚ ਕੰਮ ਕਰਨ ਦੀ ਰੋਕ ਲਗਾਈ ਜਾਵੇ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਅਪਰਾਧਿਕ ਬਿਰਤੀ ਵਾਲੇ ਲੋਕ ਹੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਇਕਦਮ ਧੱਕੇ ਮਾਰ ਕੇ ਬਾਹਰ ਕੱਢਣ ਦਾ ਤਰੀਕਾ ਠੀਕ ਨਹੀਂ ਸਗੋਂ ਪੰਜਾਬ ਵਿਚ ਕੰਮ ਕਰਨ ਆਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਤੋਂ ਉਨ੍ਹਾਂ ਦੇ ਸੂਬੇ ਦਾ ਪੁਲਿਸ ਕਲੀਅਰੈਂਸ ਸਰਟੀਫਿਕੇਟ ਲਿਆ ਜਾਵੇ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਪੰਜਾਬ ਵਿਚ ਕੰਮ ਕਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਪੰਜਾਬ ਵਿਚ ਕਿਸੇ ਤਰ੍ਹਾਂ ਦਾ ਵੀ ਕਾਗ਼ਜ਼ੀ ਸਬੂਤ ਅਤੇ ਵੋਟ ਬਣਾਉਣ 'ਤੇ ਮੁਕੰਮਲ ਪਾਬੰਧੀ ਲਗਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਜੀ.ਐੱਸ.ਟੀ. ਦਰਾਂ 'ਚ ਸੁਧਾਰ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਵੇ-ਦੀਪੇਵਾਲ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਨੰਗਲ ਮੱਝਾ, ਬੋਹਾਨੀ ਤੇ ਜਗਪਾਲਪੁਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕੀਤਾ ਜਾਗਰੂਕ
Ad Position 24