29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਕਾਰ ਜੀ.ਐੱਸ.ਟੀ. ਦਰਾਂ 'ਚ ਸੁਧਾਰ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਵੇ-ਦੀਪੇਵਾਲ <br/>

Ad Position 21
No active advertisement
ਅਜੀਤ ਡੈਸਕ 20-09-2025
ਸੁਲਤਾਨਪੁਰ ਲੋਧੀ, 19 ਸਤੰਬਰ (ਨਰੇਸ਼ ਹੈਪੀ)-ਦਿਆਲ ਸਿੰਘ ਦੀਪੇਵਾਲ ਏ.ਏ.ਓ. ਰਿਟਾਇਰਡ, ਪੀ.ਐੱਸ.ਪੀ.ਸੀ.ਐਲ. ਨੇ ਇਕ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਗ਼ਰੀਬ ਅਤੇ ਮਿਡਲ ਕਲਾਸ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਜੀ.ਐੱਸ.ਟੀ. ਦੀਆਂ ਦੋ ਦਰਾਂ 5 ਪ੍ਰਤੀਸ਼ਤ ਤੇ 18 ਪ੍ਰਤੀਸ਼ਤ ਰੱਖੀਆਂ ਗਈਆਂ ਤੇ 12 ਪ੍ਰਤੀਸ਼ਤ ਤੇ 28 ਪ੍ਰਤੀਸ਼ਤ ਦੀ ਸਲੈਬ ਖ਼ਤਮ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਰਾਜ ਸਰਕਾਰਾਂ ਵੱਲੋਂ ਇਸ ਨੂੰ ਲਾਗੂ ਕਰਨ ਲਈ ਆਪਣੇ ਪੱਧਰ 'ਤੇ ਨੋਟੀਫ਼ਿਕੇਸ਼ਨ ਜਾਰੀ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਮ ਵਰਤੋਂ ਵਿਚ ਆਉਣ ਵਾਲੀਆਂ ਕੁੱਝ ਚੀਜ਼ਾਂ ਤੇ ਜੀ.ਐੱਸ.ਟੀ. ਖ਼ਤਮ ਕੀਤਾ ਗਿਆ ਅਤੇ ਕੁੱਝ ਵਿਚ ਜੀ.ਐੱਸ.ਟੀ. 12 ਪ੍ਰਤੀਸ਼ਤ ਤੋਂ ਘਟਾ ਕੇ 5 ਪ੍ਰਤੀਸ਼ਤ ਅਤੇ ਕੁੱਝ ਵਸਤਾਂ ਤੇ 28 ਪ੍ਰਤੀਸ਼ਤ ਤੋਂ ਘਟਾ ਕੇ 18 ਪ੍ਰਤੀਸ਼ਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰੀ ਹੀ ਜੀ.ਐੱਸ.ਟੀ. ਦਰਾਂ ਵਿਚ ਕਟੌਤੀ ਦਾ ਫ਼ੈਸਲਾ ਲਿਆ ਗਿਆ ਹੈ ਜੋ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਇੱਕ ਵੱਡਾ ਕਦਮ ਹੈ ਪਰ ਵੇਖਣ ਵਾਲੀ ਗੱਲ ਇਹ ਹੈ ਕਿ ਕਾਰਪੋਰੇਟ ਅਦਾਰੇ ਅਤੇ ਵਪਾਰੀ ਵਰਗ ਸਰਕਾਰ ਦੀ ਇਸ ਕੋਸ਼ਿਸ਼ ਦਾ ਲਾਭ ਲੋਕਾਂ ਤੱਕ ਕਿਸ ਹੱਦ ਅਤੇ ਕਿੰਨੀ ਦੇਰ ਵਿਚ ਪਹੁੰਚਦਾ ਕਰਦੇ ਹਨ | ਦਿਆਲ ਸਿੰਘ ਦੀਪੇਵਾਲ ਨੇ ਕਿਹਾ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਜਦੋਂ ਚੀਜ਼ਾਂ ਦੇ ਰੇਟ ਵਧਦੇ ਹਨ ਤਾਂ ਵਪਾਰੀ ਵਰਗ ਬਿਨਾਂ ਕਿਸੇ ਦੇਰੀ ਖਪਤਕਾਰਾਂ ਤੋਂ ਵਧੇ ਹੋਏ ਰੇਟ ਲੈਣੇ ਸ਼ੁਰੂ ਕਰ ਦਿੰਦੇ ਹਨ ਪਰ ਜਦੋਂ ਸਰਕਾਰ ਵੱਲੋਂ ਕਟੌਤੀ ਕੀਤੀ ਜਾਂਦੀ ਹੈ ਤਾਂ ਉਸ ਦਾ ਲਾਭ ਦੇਰ ਤੱਕ ਹੀ ਲੋਕਾਂ ਨੂੰ ਪਹੁੰਚਦਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਜੇ.ਐੱਸ.ਟੀ. ਦਰਾਂ ਵਿਚ ਕਟੌਤੀ ਦਾ ਲਾਭ ਲੋਕਾਂ ਤੱਕ ਪਹੁੰਚਦਾ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰੇ, ਪੰਜਾਬ ਸਰਕਾਰ ਨੂੰ ਵੀ ਇਸ ਨੂੰ ਲਾਗੂ ਕਰਨ ਲਈ ਜਲਦੀ ਤੋ ਜਲਦੀ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰ ਦੇ ਇਸ ਉਪਰਾਲੇ ਦਾ ਲਾਭ ਆਮ ਲੋਕਾਂ ਨੂੰ ਜਲਦੀ ਤੋਂ ਜਲਦੀ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਨੂੰ ਲੈ ਕੇ ਐੱਸ.ਡੀ.ਐੱਮ ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਨੂੰ ਪੁਲਿਸ ਜਾਂਚ ਤੋਂ ਬਾਅਦ ਹੀ ਕੰਮ ਕਰਨ ਦੀ ਇਜਾਜ਼ਤ ਹੋਵੇ-ਭਿੰਡਰ <br/>
Ad Position 24