29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਡਾਲਾ ਕਾਲਜ ਵਿਖੇ ਏਡਜ਼ ਜਾਗਰੂਕਤਾ 'ਤੇ ਵਿਸ਼ੇਸ਼ ਨਾਟਕ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-09-2025
ਨਡਾਲਾ, 19 ਸਤੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਐਨ.ਐਸ.ਐਸ., ਰੈੱਡ ਰਿਬਨ ਕਲੱਬ ਤੇ ਸਿਹਤ ਵਿਭਾਗ ਸਿਵਲ ਹਸਤਪਾਲ ਕਪੂਰਥਲਾ ਵਲੋਂ ਸਾਂਝੇ ਤੌਰ 'ਤੇ ਏਡਜ ਦਿਵਸ ਮਨਾਇਆ ਗਿਆ | ਸਿਹਤ ਵਿਭਾਗ ਦੀ ਟੀਮ ਵੱਲੋਂ ਏਡਜ ਵਿਸ਼ੇ 'ਤੇ ਵਿਸ਼ੇਸ਼ ਨੁੱਕੜ ਨਾਟਕ ਖੇਡਿਆ ਗਿਆ | ਸਿਹਤ ਵਿਭਾਗ ਵਲੋਂ ਆਈ ਟੀਮ ਵਿੱਚ ਕੌਂਸਲਰ ਵਿਕਰਮਜੀਤ ਭੱਟੀ ਨੇ ਵਿਦਿਆਰਥੀਆਂ ਨੂੰ ਲੈਕਚਰ ਦੇ ਕੇ ਬਿਮਾਰੀ ਦੇ ਕਾਰਣ, ਬਚਾਅ ਤੇ ਸਰਕਾਰ ਵਲੋਂ ਦਿੱਤੀ ਜਾਂਦੀ ਸਹਾਇਤਾ ਬਾਰੇ ਜਾਣੂ ਕਰਵਾਇਆ | ਉਪਰੰਤ ਕਾਲਜ ਪਿ੍ੰਸੀਪਲ ਵਲੋਂ ਸਿਹਤ ਵਿਭਾਗ ਵਲੋਂ ਆਈ ਟੀਮ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ ਨੇ ਦੱਸਿਆ ਸਾਨੂੰ ਅਜੋਕੇ ਯੁੱਗ ਵਿੱਚ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਦਿੱਤੇ ਗਏ ਪ੍ਰਹੇਜਾਂ ਨੂੰ ਧਿਆਨ ਵਿੱਚ ਰੱਖਕੇ ਤੰਦਰੁਸਤ ਜਿੰਦਗੀ ਬਤੀਤ ਕਰਨੀ ਚਾਹੀਦੀ ਹੈ | ਇਹ ਸੈਮੀਨਾਰ ਐਨ.ਐਸ.ਐਸ ਇੰਚਾਰਜ ਪ੍ਰੋ. ਨਵਪ੍ਰੀਤ ਕੌਰ ਤੇ ਡਾ. ਨਵਨੀਤ ਸਿੰਘ ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਅਮਨਪ੍ਰੀਤ ਰਾਣਾ ਕੌਰ ਵਲੋਂ ਕਰਵਾਇਆ ਗਿਆ | ਇਸ ਅਵਸਰ ਤੇ ਡਾ. ਰਣਜੀਤ ਕੌਰ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਮਲਵਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਦਫਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰਾਂਨ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਨਿਰਭੈ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਤੁਰੰਤ ਗਿ੍ਫ਼ਤਾਰ ਕਰੇ-ਅਧਿਆਪਕ ਆਗੂ <br/> ਅਗਲੀ ਖ਼ਬਰ ਝੋਨੇ ਦੀ ਖ਼ਰੀਦ ਨੂੰ ਲੈ ਕੇ ਐੱਸ.ਡੀ.ਐੱਮ ਵਲੋਂ ਅਧਿਕਾਰੀਆਂ ਨਾਲ ਮੀਟਿੰਗ <br/>
Ad Position 24