29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ 'ਤੇ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 20-09-2025
ਕਪੂਰਥਲਾ, 19 ਸਤੰਬਰ (ਵਿ.ਪ੍ਰ.)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਕਪੂਰਥਲਾ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣ ਲਈ ਕਾਜਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਭਾਈ ਸੁੱਚਾ ਸਿੰਘ ਦੀ ਦੇਖ ਰੇਖ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਸੰਸਥਾ ਤੇ ਵਿਦਿਆਰਥਣਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਸੰਸਥਾ ਦੀ ਮੁਖੀ ਮਨਜੀਤ ਕੌਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾ. ਸਵਿੰਦਰ ਅਰੋੜਾ, ਡਾ. ਪੂਜਾ ਲੂੰਬਾ, ਦੀਪਮਾਲਾ, ਸੁਖਜੀਤ ਸਿੰਘ, ਬਬਲੀ ਰਾਣੀ, ਮਨਦੀਪ ਕੌਰ, ਸੁਖਜੀਤ ਕੌਰ, ਰਾਜ ਕੁਮਾਰ ਸ਼ੁਕਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰ ਕੁੱਟ ਦੇ ਸ਼ਿਕਾਰ ਡਰਾਈਵਰ-ਕੰਡਕਟਰ ਨੂੰ ਇਨਸਾਫ ਨਾ ਮਿਲਿਆ ਤਾਂ 23 ਨੂੰ ਜੰਡਿਆਲਾ ਗੁਰੂ ਜੀ. ਟੀ. ਰੋਡ ਜਾਮ ਹੋਵੇਗ... ਅਗਲੀ ਖ਼ਬਰ ਫਗਵਾੜਾ 'ਚ ਪ੍ਰਾਪਰਟੀ ਟੈਕਸ 'ਤੇ ਦਸ ਫ਼ੀਸਦੀ ਛੋਟ-ਨਿਗਮ ਕਮਿਸ਼ਨਰ
Ad Position 24