15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲੋੜਵੰਦਾਂ ਦੀ ਸੇਵਾ ਕਰਨਾ ਹੀ ਸਭ ਤੋਂ ਉੱਤਮ ਜਾਰੀ-ਰਾਜਪਾਲ ਗੁਲਾਬ ਚੰਦ ਕਟਾਰੀਆ <br/>

Ad Position 21
No active advertisement
ਬਾਬਾ ਵਿਸ਼ਵਕਰਮਾ ਜੀ ਮੰਦਿਰ ਵਿਖੇ ਨਤਮਸਤਕ ਹੋਣ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੌਜੂਦ ਪ੍ਰਧਾਨ ਪ੍ਰਦੀਪ ਧੀਮਾਨ | (ਸੱਜੇ) ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ | <br/> 21-09-2025
ਫਗਵਾੜਾ, 20 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਲੋੜਵੰਦਾਂ ਦੀ ਸੇਵਾ ਕਰਨਾ ਹੀ ਸਭ ਤੋਂ ਉੱਤਮ ਕਾਰਜ ਹੈ ਤੇ ਇਨ੍ਹਾਂ ਕਾਰਜਾਂ 'ਚ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇਨਸਾਨੀਅਤ ਦੀ ਚੰਗੀ ਸੇਵਾ ਹੋ ਸਕੇ | ਅੱਜ ਉਨ੍ਹਾਂ ਇੱਥੋਂ ਦੇ ਸ਼੍ਰੋਮਣੀ ਵਿਸ਼ਵਕਰਮਾ ਮੰਦਿਰ ਵਿਖੇ ਭਗਵਾਨ ਵਿਸ਼ਵਕਰਮਾ ਜੀ ਦੇ ਦਰਬਾਰ 'ਚ ਮੱਥਾ ਟੇਕਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ ਤੇ ਟਰੱਸਟ ਵਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਦੀ ਕਾਰਗੁਜ਼ਾਰੀ ਬਾਰੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਚਾਨਣਾ ਪਾਇਆ ਜਿਸ ਦੀ ਉਨ੍ਹਾਂ ਕਾਫ਼ੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਮੌਕੇ ਹੋਣ ਵਾਲੇ ਸਮਾਗਮ 'ਚ ਉਹ ਹਿੱਸਾ ਲੈਣਾ ਚਾਹੁੰਦੇ ਸਨ ਪਰ ਕਈ ਜ਼ਰੂਰੀ ਕਾਰਜ ਕਰਕੇ ਉਹ ਉਸ ਦਿਨ ਪੁੱਜ ਨਹੀਂ ਸਕਦੇ ਜਿਸ ਕਾਰਨ ਉਹ ਪਹਿਲਾ ਆਏ ਹਨ ਤੇ ਫ਼ਿਰ ਵੀ ਮੌਕਾ ਮਿਲਣ ਤੇ ਉਹ ਇਨ੍ਹਾਂ ਕਾਰਜ ਦੀ ਸਮੀਖਿਆ ਕਰਨ ਆਉਣਗੇ | ਇਸ ਮੌਕੇ ਕਮੇਟੀ ਮੈਂਬਰ ਵਲੋਂ ਉਨ੍ਹਾਂ ਦਾ ਸੁਆਗਤ ਕਰਨ ਵਾਲਿਆਂ 'ਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਗੁਰਮੁਖ ਸਿੰਘ ਨਾਮਧਾਰੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸ਼੍ਰੀਮਤੀ ਮਨਪ੍ਰੀਤ ਕੌਰ ਭੋਗਲ ਚੇਅਰਪਰਸਨ ਰਾਮਗੜ੍ਹੀਆਂ ਐਜੂਕੇਸ਼ਨ ਕੌਂਸਲ, ਵਿਉਮਾ ਢੱਟ ਭੋਗਲ, ਜ਼ਿਲ੍ਹਾ ਭਾਜਪਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੁਖਦੇਵ ਸਿੰਘ ਲੱਲ, ਜਸਪਾਲ ਸਿੰਘ ਲਾਲ, ਸੁਰਿੰਦਰਪਾਲ ਧੀਮਾਨ, ਭੁਪਿੰਦਰ ਸਿੰਘ ਜੰਡੂ, ਅਮੋਲਕ ਸਿੰਘ, ਨਰਿੰਦਰ ਸਿੰਘ ਭੱਚੂ, ਸੁਖਜੀਤ ਸਿੰਘ ਲਾਲ, ਮਲਕੀਅਤ ਸਿੰਘ ਰਘਬੋਤਰਾ, ਪ੍ਰੇਮਦੀਪ ਚੱਗਰ, ਰਵਿੰਦਰ ਸਿੰਘ ਪਨੇਸਰ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਰਹਿਣ ਲਈ ਪ੍ਰਵਾਸੀਆਂ 'ਤੇ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ-ਵਿਰਸਾ ਸਿੰਘ ਅਗਲੀ ਖ਼ਬਰ ਨਾਜਾਇਜ਼ ਪਿਸਟਲ ਤੇ 7 ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/>
Ad Position 24