15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬ 'ਚ ਰਹਿਣ ਲਈ ਪ੍ਰਵਾਸੀਆਂ 'ਤੇ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ-ਵਿਰਸਾ ਸਿੰਘ

Ad Position 21
No active advertisement
ਅਜੀਤ ਡੈਸਕ 21-09-2025
ਬੇਗੋਵਾਲ, 20 ਸਤੰਬਰ (ਸੁਖਜਿੰਦਰ ਸਿੰਘ)-ਜਿਵੇਂ ਕਿ ਪੰਜਾਬ ਵਿਚ ਪ੍ਰਵਾਸੀਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ ਤੇ ਕੁੱਝ ਪ੍ਰਵਾਸੀਆਂ ਵਲੋਂ ਪਿਛਲੇ ਕੁੱਝ ਦਿਨਾਂ 'ਚ ਅਪਰਾਧਿਕ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਪ੍ਰਵਾਸੀਆਂ ਖ਼ਿਲਾਫ਼ ਬਹੁਤ ਗੁੱਸਾ ਨਜ਼ਰ ਆ ਰਿਹਾ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਦੂਸਰੇ ਕੁੱਝ ਸਟੇਟਾਂ ਵਾਂਗ ਪੰਜਾਬ ਵਿਚ ਕਾਨੂੰਨ ਲਾਗੂ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਇਨ ਕਲੱਬ ਬੇਗੋਵਾਲ ਸੇਵਾ ਦੇ ਸੀਨੀਅਰ ਆਗੂ ਵਿਰਸਾ ਸਿੰਘ ਨੇ ਗੱਲਬਾਤ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਬਿਆਨ ਦਿੱਤਾ ਹੈ ਕਿ ਕਾਨੂੰਨੀ ਤੌਰ 'ਤੇ ਪ੍ਰਵਾਸੀਆਂ ਨੂੰ ਕੱਢਿਆ ਨਹੀਂ ਜਾ ਸਕਦਾ ਹੈ, ਪਰ ਉਨ੍ਹਾਂ ਲਈ ਪੰਜਾਬ ਵਿਚ ਰਹਿਣ ਦੀਆਂ ਕੁੱਝ ਸ਼ਰਤਾਂ ਸਬੰਧੀ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਪ੍ਰਵਾਸੀ ਪੰਜਾਬ ਵਿਚ ਕਿਸੇ ਤਰ੍ਹਾਂ ਦੀ ਪ੍ਰਾਪਰਟੀ ਨਾ ਖ਼ਰੀਦ ਸਕੇ ਤੇ ਨਾ ਹੀ ਇਨ੍ਹਾਂ ਦੇ ਆਧਾਰ ਕਾਰਡ ਬਣਾਏ ਜਾਣ ਤੇ ਨਾ ਹੀ ਇਨ੍ਹਾਂ ਦੀ ਪੰਜਾਬ ਵਿਚ ਵੋਟ ਬਣਾਈ ਜਾਵੇ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਆਸ ਪਾਸ ਕੋਈ ਪ੍ਰਵਾਸੀ ਰਹਿ ਰਿਹਾ ਹੈ ਤਾਂ ਉਸ 'ਤੇ ਨਜ਼ਰ ਰੱਖੀ ਜਾਵੇ ਕਿ ਉਹ ਕਿਤੇ ਅਪਰਾਧਿਕ ਸਰਗਰਮੀਆਂ ਵਿਚ ਸ਼ਾਮਿਲ ਤਾਂ ਨਹੀਂ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ-ਐੱਸ.ਡੀ.ਐੱਮ ਡੈਵੀ ਗੋਇਲ <br/> ਅਗਲੀ ਖ਼ਬਰ ਲੋੜਵੰਦਾਂ ਦੀ ਸੇਵਾ ਕਰਨਾ ਹੀ ਸਭ ਤੋਂ ਉੱਤਮ ਜਾਰੀ-ਰਾਜਪਾਲ ਗੁਲਾਬ ਚੰਦ ਕਟਾਰੀਆ <br/>
Ad Position 24