15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੱਲਾ ਸਾਹਿਬ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਡਡਵਿੰਡੀ, 20 ਸਤੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦੇ ਜੋੜ ਮੇਲੇ ਮੌਕੇ ਅੱਜ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਹੁਤ ਹੀ ਸੁੰਦਰ ਸਜਾਈ ਹੋਈ ਪਾਲਕੀ 'ਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੋਂ ਅਰੰਭ ਹੋ ਕੇ ਗੁਰਦੁਆਰਾ ਬਾਉਲੀ ਸਾਹਿਬ ਸੋਢੀਆਂ ਅਤੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਭਾਈ ਲਾਲੂ ਜੀ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਜਿੱਥੇ ਵੱਖ ਵੱਖ ਥਾਵਾਂ ਤੇ ਸਮੁੱਚੀ ਸੰਗਤ ਵੱਲੋਂ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਡੱਲਾ ਸਾਹਿਬ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ, ਉੱਥੇ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਤਰਫੋਂ ਬਾਬਾ ਸੁਰਜੀਤ ਸਿੰਘ ਸ਼ੰਟੀ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਭੇਂਟ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਭਾਈ ਲਾਲੂ ਜੀ, ਗੁਰਦੁਆਰਾ ਬਾਉਲੀ ਸਾਹਿਬ ਅਤੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ 'ਚ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਸਮੇਤ ਵੱਖ ਵੱਖ ਢਾਡੀ, ਰਾਗੀ ਤੇ ਕੀਰਤਨੀ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜੱਥੇ. ਹਰਜਿੰਦਰ ਸਿੰਘ ਵਿਰਕ, ਆਪ ਆਗੂ ਨਰਿੰਦਰ ਸਿੰਘ ਖਿੰਡ, ਆੜ੍ਹਤੀ ਵਿਜੇਪਾਲ ਸਿੰਘ ਧੰਜੂ, ਅਕਾਊਾਟੈਂਟ ਕੁਲਬੀਰ ਸਿੰਘ, ਹਰਜਿੰਦਰ ਸਿੰਘ ਜਹਾਂਗੀਰ, ਬੀਬੀ ਬਲਜੀਤ ਕੌਰ ਕਮਾਲਪੁਰ, ਰਣਜੀਤ ਸਿੰਘ ਰਾਣਾ, ਹਰਪਿ੍ਤਪਾਲ ਸਿੰਘ ਵਿਰਕ, ਰਣਜੀਤ ਸਿੰਘ ਵਿਰਕ, ਆੜ੍ਹਤੀ ਵਿਜੇਪਾਲ ਸਿੰਘ ਧੰਜੂ, ਜਰਨੈਲ ਸਿੰਘ ਸੋਨੂੰ, ਦਿਲਬਾਗ ਸਿੰਘ ਜੰਮੂ, ਲਾਲ ਸਿੰਘ ਚੰਦੀ, ਤਰਲੋਚਨ ਸਿੰਘ, ਕੁਲਦੀਪ ਸਿੰਘ ਮੋਮੀ, ਗੁਰਵੀਰ ਸਿੰਘ, ਜਸਬੀਰ ਸਿੰਘ ਅਤੇ ਨੰਬਰਦਾਰ ਪਰਮਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਵਿੱਦਿਅਕ ਸੈਸ਼ਨ 2025-26 ਲਈ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੁਸਲਿਮ ਭਾਈਚਾਰੇ ਨੂੰ ਮਿਲ ਰਿਹਾ ਹੈ ਵੱਡਾ ਸਤਿਕਾਰ:- ਮੁਹੰਮਦ ਮਿਹਰਬਾਨ <br/>
Ad Position 24