ਕਪੂਰਥਲਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਇਕ ਨਿੱਜੀ ਰੇਡੀਓ ਵਲੋਂ ਕਰਵਾਏ ਗਏ ਸਮਾਗਮ ਵਿਚ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸ਼ੇਖ਼ੋ ਨੂੰ ਉਨ੍ਹਾਂ ਦੀ ਦੂਰਦਰਸ਼ੀ ਸੋਚ ਤੇ ਸਿੱਖਿਆ ਖੇਤਰ ਵਿਚ ਉਨ੍ਹਾਂ ਵਲੋਂ ਪਾਏ ਗਏ ਯੋਗਦਾਨ ਲਈ ਸਰਬੋਤਮ ਪਿ੍ੰਸੀਪਲ ਦੇ ਐਵਾਰਡ ਨਾਲ ਨਿਵਾਜ਼ਿਆ ਗਿਆ | ਇਸੇ ਤਰ੍ਹਾਂ ਸਕੂਲ ਨੂੰ ਸਮਰਪਿਤ ਕੋਆਰਡੀਨੇਟਰ ਨਿਰਮਲ ਜੋਤੀ, ਨੇਹਾ ਜੋਸ਼ੀ, ਸ੍ਰੀਮਤੀ ਕਰੁਣਾ, ਸ੍ਰੀਮਤੀ ਬਬੀਤਾ ਤੇ ਲਵਲੀਨ ਕੌਰ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਉਨ੍ਹਾਂ ਨੂੰ ਦ੍ਰੋਣਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਸਨਮਾਨਿਤ ਪਿ੍ੰਸੀਪਲ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਵਲੋਂ ਸਿੱਖਿਆ ਖੇਤਰ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇੱਥੇ ਵਰਨਣਯੋਗ ਹੈ ਕਿ ਡੇਵੀਏਟ ਸਕੂਲ ਜਲੰਧਰ ਵਿਚ ਕਰਵਾਏ ਗਏ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ |