ਕਪੂਰਥਲਾ, 20 ਸਤੰਬਰ (ਵਿ.ਪ੍ਰ.)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਬੀਤੇ ਦਿਨੀਂ ਹੁਸ਼ਿਆਰਪੁਰ ਵਿਚ 5 ਸਾਲਾ ਮਾਸੂਮ ਬੱਚੇ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਸਜਾ ਦਿਵਾਉਣ ਲਈ ਫਾਸਟ ਟਰੈਕ ਕੋਰਟ ਦੇ ਗਠਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮੰਗ ਕਰਦੇ ਆ ਰਹੇ ਹਨ ਕਿ ਪੰਜਾਬ ਵਿਚ ਰਹਿਣ ਵਾਲੇ ਸਾਰੇ ਪ੍ਰਵਾਸੀ ਮਜ਼ਦੂਰਾਂ ਦੇ ਆਧਾਰ ਕਾਰਡ ਤੇ ਹੋਰ ਪਹਿਚਾਣ ਪੱਤਰਾਂ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਜਿਹੜੇ ਵਿਅਕਤੀ ਦੋਸ਼ੀ ਪਾਏ ਜਾਂਦੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਮਕਾਨ ਮਾਲਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਕਿਸੇ ਵੀ ਪ੍ਰਵਾਸੀ ਜਾਂ ਬਾਹਰਲੇ ਵਿਅਕਤੀ ਨੂੰ ਆਪਣਾ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਉਸਦੀ ਪੁਲਿਸ ਕੋਲੋਂ ਜਾਂਚ ਕਰਵਾਈ ਜਾਵੇ | ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਭੜਕਾਹਟ ਵਿਚ ਆ ਕੇ ਕੋਈ ਗੈਰ ਕਾਨੂੰਨੀ ਕਾਰਵਾਈ ਨਾ ਕਰਨ |