ਭੁਲੱਥ, 20 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਖੱਸਣ ਦੇ ਸਰਕਾਰੀ ਹਾਈ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੱਲਾ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਜਿਨ੍ਹਾਂ ਵਿਚ ਖੇਡ ਖੋ-ਖੋ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਖੱਸਣ ਦੇ ਅੰਡਰ-14 ਲੜਕੇ ਤੇ ਲੜਕੀਆਂ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਅੰਡਰ-17 ਵਰਗ ਲੜਕੀਆਂ ਵਿਚ ਵੀ ਪਹਿਲੇ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਪਿੰਡ ਦਾ ਨਾਂਅ ਰੋਸ਼ਨ ਕੀਤਾ | ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ਤੇ ਸਮਾਜ ਸੇਵੀ ਪਿੰਡ ਖੱਸਣ ਦੇ ਸਾਬਕਾ ਸਰਪੰਚ ਡਾ: ਨਰਿੰਦਰ ਸਿੰਘ ਕੰਗ ਤੇ ਉਨ੍ਹਾਂ ਦੀ ਧਰਮ ਪਤਨੀ ਵਨਿੰਦਰ ਕੌਰ ਕੰਗ ਤੇ ਪਿੰਡ ਦੇ ਮੌਜੂਦਾ ਸਰਪੰਚ ਸੁਰਿੰਦਰ ਸਿੰਘ ਸ਼ੇਰ ਗਿੱਲ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਮੁਖੀ ਪਲਵੀ ਸ਼ਰਮਾ, ਅਨਿਲ ਕੁਮਾਰ, ਹਤਿੰਦਰ ਕੁਮਾਰ, ਪ੍ਰਾਇਮਰੀ ਸਕੂਲ ਮੁਖੀ ਸੁਰਿੰਦਰ ਸਿੰਘ ਤੇ ਪੀ ਟੀ ਆਈ ਦਿਨੇਸ਼ ਸ਼ਰਮਾ ਹਾਜ਼ਰ ਸਨ |