ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ)-ਐੱਸ.ਡੀ. ਕਾਲਜ ਫ਼ਾਰ ਵੋਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਐੱਚ.ਆਈ.ਵੀ. (ਏਡਜ਼) ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਐੱਚ.ਆਈ.ਵੀ (ਏਡਜ਼) ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਇਕ ਸਹਾਇਕ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਮੂਹਿਕ ਵਚਨਬੱਧਤਾ 'ਤੇ ਜ਼ੋਰ ਦੇਣਾ ਰਿਹਾ | ਇਸ ਮੌਕੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੁਆਰਾ ਸਹੁੰ ਚੁੱਕੀ ਅਤੇ ਪ੍ਰਣ ਕੀਤਾ ਕਿ ਐੱਚ.ਆਈ.ਵੀ (ਏਡਜ਼) ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਕੇ, ਉਸ ਗਿਆਨ ਨੂੰ ਦੂਜਿਆਂ ਨਾਲ ਸਾਂਝਾ ਕਰਨਗੇ, ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਇਹ ਸਮਾਗਮ ਐੱਨ.ਐੱਸ.ਐੱਸ. ਵਿਭਾਗ ਦੇ ਮੁਖੀ ਸੁਨੀਤਾ ਕਲੇਰ ਦੀ ਦੇਖ ਰੇਖ ਵਿਚ ਕਰਵਾਇਆ ਗਿਆ | ਇਸ ਮੌਕੇ ਹਰਲੀਨ ਕੌਰ, ਸੋਨਮਪ੍ਰੀਤ ਕੌਰ, ਰਾਜਵਿੰਦਰ ਕੌਰ, ਮੈਡਮ ਸਲਵਿੰਦਰਜੀਤ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |