15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਆਬਜ਼ਰਵਰ ਭਜਨ ਲਾਲ ਜਾਟਵ ਨੇ ਵਿਧਾਇਕਾਂ ਤੇ ਡੈਲੀਗੇਟ ਮੈਂਬਰਾਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਫਗਵਾੜਾ, 20 ਸਤੰਬਰ (ਚਾਨਾ)-ਕਾਂਗਰਸ ਹਾਈਕਮਾਂਡ ਵਲੋਂ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਅਭਿਆਨ ਦੇ ਅੰਤਰਗਤ ਜ਼ਿਲ੍ਹਾ ਇਕਾਈਆਂ ਦੇ ਪੁਨਰਗਠਨ ਲਈ ਨਿਯੁਕਤ ਸੰਸਦ ਮੈਂਬਰ ਰਾਜਸਥਾਨ ਭਜਨ ਲਾਲ ਜਾਟਵ ਨੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਬਾਵਾ ਹੈਨਰੀ ਵਿਧਾਇਕ ਜਲੰਧਰ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਸੁਲਤਾਨਪੁਰ ਲੋਧੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਡੈਲੀਗੇਟ ਮੈਂਬਰਾਂ ਮੁਨੀਸ਼ ਭਾਰਦਵਾਜ ਤੇ ਗੁਰਜੀਤਪਾਲ ਵਾਲੀਆ ਨਾਲ ਮੀਟਿੰਗ ਕੀਤੀ | ਇਸ ਦੌਰਾਨ ਜ਼ਿਲ੍ਹਾ ਇਕਾਈਆਂ ਦੇ ਪੁਨਰਗਠਨ ਬਾਰੇ ਵਿਚਾਰ ਚਰਚਾ ਕੀਤੀ ਗਈ | ਜਾਣਕਾਰੀ ਦਿੰਦਿਆਂ ਐਮ.ਪੀ ਸਮੇਤ ਕਾਂਗਰਸ ਆਗੂਆਂ ਨੇ ਦੱਸਿਆ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਯੋਗ ਪਦਾਧਿਕਾਰੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ | ਉਨ੍ਹਾਂ ਭਰੋਸਾ ਜ਼ਾਹਿਰ ਕੀਤਾ ਕਿ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ ਕਿਉਂਕਿ ਰਾਜ ਦੀ ਜਨਤਾ ਮੌਜੂਦਾ ਸਰਕਾਰ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੇ ਆਗੂਆਂ ਦੀ ਅਸਲੀਅਤ ਨੂੰ ਸਮਝ ਚੁੱਕੀ ਹੈ ਤੇ ਹੁਣ ਮੁੜ ਕਦੇ ਵੀ ਇਨ੍ਹਾਂ ਦੇ ਜਾਲ 'ਚ ਨਹੀਂ ਫਸਣਗੇ | ਇਸ ਮੌਕੇ ਜੀਆ ਲਾਲ ਨਾਹਰ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਰਮੇਸ਼ ਡੱਡਵਿੰਡੀ, ਪੀ.ਪੀ.ਸੀ. ਖੈਹਰਾ, ਧਰੁਵ ਅਗਰਵਾਲ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਗਿਰਦਾਵਰੀਆਂ ਤਾਂ ਕੀ ਕਿਸਾਨਾਂ ਦੇ ਨਾ ਹਾਲ ਪੁੱਛੇ ਗਏ ਅਤੇ ਨਾ ਹੀ ਹਲਾਤ ਦੇਖੇ ਗਏ-ਨਸੀਬ ਸਿੰਘ ਖੱਸਣ <br/>
Ad Position 24