19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ 'ਚ ਕਰਵਾਇਆ ਏਡਜ਼ ਜਾਗਰੂਕਤਾ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੇ ਰੈੱਡ ਰੀਬਨ ਕਲੱਬ ਨੇ ਐਚ.ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਾਲਜ ਵਿਚ ਇਕ ਸੈਮੀਨਾਰ ਕਰਵਾਇਆ, ਜਿਸ ਵਿਚ ਕਲੱਬ ਦੀ ਵਲੰਟੀਅਰ ਗਗਦੀਪ ਕੌਰ ਸਮੈਸਟਰ ਪਹਿਲਾ ਨੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੂੰ ਏਡਜ਼ ਵਰਗੀ ਮਹਾਂਮਾਰੀ ਦੀ ਸਥਿਤੀ ਦੇ ਕਾਰਨਾ, ਇਸਦੀ ਰੋਕਥਾਮ, ਇਲਾਜ, ਮਿੱਥਾਂ ਅਤੇ ਐਚ.ਆਈ.ਵੀ. ਪਾਜਟਿਵ ਮਰੀਜ਼ਾਂ ਦੀ ਦੇਖਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਕਾਲਜ ਦੀ ਪਿੰ੍ਰਸੀਪਲ ਮਨਜੀਤ ਕੌਰ ਨੇ ਰੈੱਡ ਰੀਬਨ ਕਲੱਬ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਸਮੈਸਟਰ ਤੀਜਾ ਦੇ ਕਲੱਬ ਵਲੰਟੀਅਰ ਨੇ ਵੀ ਆਪੋ ਆਪਣੇ ਪ੍ਰੈਕਟਿਸ ਵਾਲੇ ਸਕੂਲਾਂ ਵਿਚ ਇਸ ਘਾਤਕ ਬਿਮਾਰੀ ਬਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਮਨਾਇਆ ਜਾਵੇ-ਪ੍ਰਧਾਨ ਮੋਹਨ ਸਿੰਘ ਡਾਲਾ <br/> ਅਗਲੀ ਖ਼ਬਰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੀ ਜ਼ਮੀਨ ਦੀ ਮਾਲਕਣ ਨਾਮਜ਼ਦ
Ad Position 24