19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 4.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ-ਅਨੂਪਮ ਕਲੇਰ <br/>

Ad Position 21
No active advertisement
ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਨਗਰ ਨਿਗਮ ਨੂੰ 4.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਤੇ ਇਸ ਰਕਮ ਨਾਲ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਉਸਾਰੀ, ਮੁਰੰਮਤ ਤੇ ਹੋਰ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਇਹ ਰਕਮ ਸ਼ਹਿਰ ਦੀਆਂ ਮੁੱਖ ਸੜਕਾਂ ਮਾਲ ਰੋਡ, ਸ਼ਾਲੀਮਾਰ ਬਾਗ, ਮੁਹੱਬਤ ਨਗਰ, ਤਰਲੋਕਪੁਰਾ, ਸੈਂਟਰਲ ਟਾਊਨ ਅਤੇ ਕੋਟੂ ਚੌਂਕ ਤੋਂ ਦੰਦੂਪੁਰ ਰੋਡ ਦੇ ਨਵੀਨੀਕਰਨ ਦੀ ਉਸਾਰੀ 'ਤੇ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਿਗਮ ਵਲੋਂ ਇਨ੍ਹਾਂ ਕਾਰਜਾਂ ਦੀ ਤੁਰੰਤ ਸ਼ੁਰੂਆਤ ਯਕੀਨੀ ਬਣਾਉਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਗ੍ਰਾਂਟ ਨਾਲ ਬਹੁਤ ਸਾਰੇ ਕਾਰਜ ਮੁਕੰਮਲ ਹੋਣਗੇ ਤੇ ਇਨ੍ਹਾਂ ਕਾਰਜਾਂ ਦੌਰਾਨ ਨਿਗਮ ਵਲੋਂ ਉੱਚ ਗੁਣਵੱਤਾ ਮਾਪਦੰਡਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਦਾ ਨਵੀਨੀਕਰਨ ਤੇ ਮੁਰੰਮਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਨਿਗਮ ਵਲੋਂ ਲੋਕਾਂ ਦੇ ਸੁਝਾਅ ਅਨੁਸਾਰ ਸ਼ਹਿਰ ਦੇ ਹਰ ਖੇਤਰ ਵਿਚ ਵਿਕਾਸ ਦੇ ਕੰਮ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਭੁਲੱਥ ਹਲਕੇ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਮਨਾਇਆ ਜਾਵੇ-ਪ੍ਰਧਾਨ ਮੋਹਨ ਸਿੰਘ ਡਾਲਾ <br/>
Ad Position 24