19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭੁਲੱਥ ਹਲਕੇ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 17-10-2025
ਨਡਾਲਾ, 16 ਅਕਤੂਬਰ (ਰਘਬਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਤਹਿਤ ਅੱਜ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਡਾਇਰੈਕਟਰ ਜਲ ਸਰੋਤ ਵਿਭਾਗ ਪੰਜਾਬ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਮੰਡ ਕਮਾਲਪੁਰ, ਮੰਡ ਧੱਕੜਾ, ਮੰਡ ਹੁਸੈਨਪੁਰ, ਨਡਾਲੀ, ਮੰਡ ਤਲਵੰਡੀ ਕੂਕਾ, ਮੰਡ ਰਾਵਾਂ ਤੇ ਮੰਡ ਕੂਲਾ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਕੂਕਾ ਮੰਡ ਵਿਖੇ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਗਈ | ਘੁੰਮਣ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੀਵਾਲੀ ਤੋਂ ਪਹਿਲਾਂ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ | ਉਨ੍ਹਾਂ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਤੇ ਆਉਣ ਵਾਲੇ ਕੁੱਝ ਦਿਨਾਂ ਤੱਕ ਰਹਿੰਦੇ ਲਾਭਪਾਤਰੀਆਂ ਨੂੰ ਵੀ ਮੁਆਵਜ਼ੇ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ | ਐਡਵੋਕੇਟ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਨੂੰ ਵਾਹੀ ਯੋਗ ਬਣਾਉਣ ਲਈ ਵੀ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ ਅਤੇ 5 ਲੱਖ ਏਕੜ ਲਈ ਕਣਕ ਦਾ ਬੀਜ ਵੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਦਾਨ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿਚ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਬਰਬਾਦ ਹੋਈ ਫ਼ਸਲ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ੇ ਦੀ ਵੰਡ ਕੀਤੀ ਹੈ | ਇਸ ਤੋਂ ਇਲਾਵਾ ਲੋਕਾਂ ਨੂੰ ਘਰਾਂ ਤੇ ਪਸ਼ੂ ਧਨ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਅੰਕੜਾ ਅਤੇ ਪ੍ਰੋਗਰਾਮ ਲਾਗੂ ਕਰਨ ਮੰਤਰਾਲੇ ਨੇ ਪੀ.ਟੀ.ਯੂ. 'ਚ ਕਰਵਾਇਆ ਸੈਮੀਨਾਰ ਤੇ ਲੇਖ ਮੁਕਾਬਲਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 4.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ-ਅਨੂਪਮ ਕਲੇਰ <br/>
Ad Position 24