19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਨੰਦ ਕਾਲਜ ਨੇ ਸਾਰੇ ਕੋਰਸਾਂ 'ਚ ਦਾਖਲਾ ਲੈਣ ਦੀ ਮਿਤੀ 'ਚ ਕੀਤਾ 30 ਅਕਤੂਬਰ ਤੱਕ ਵਾਧਾ <br/>

Ad Position 21
No active advertisement
ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਵਲੋਂ ਕਾਲਜ ਦੇ ਸਾਰੇ ਕੋਰਸਾਂ ਵਿਚ ਦਾਖਲਾ ਲੈਣ ਲਈ ਤਰੀਕ 30 ਅਕਤੂਬਰ ਤੱਕ ਵਧਾ ਦਿੱਤੀ ਹੈ ਤੇ ਜਿਹੜੇ ਕੁੱਝ ਵਿਦਿਆਰਥੀ ਪੰਜਾਬ ਵਿਚ ਹੜ੍ਹ ਦੌਰਾਨ ਵੱਖ-ਵੱਖ ਕੋਰਸਾਂ ਵਿਚ ਦਾਖਲਾ ਨਹੀਂ ਲੈ ਸਕੇ ਉਹ ਨਿਸ਼ਚਿਤ ਮਿਤੀ ਤੱਕ ਦਾਖਲਾ ਲੈ ਸਕਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਅਨੰਦ ਤੇ ਪਿੰ੍ਰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਸਾਰੇ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ, ਪਰ ਦਾਖ਼ਲੇ ਦੀ ਮਿਤੀ ਵਿਚ ਵਾਧਾ ਹੋਣ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਜੋ ਹਾਲੇ ਤੱਕ ਦਾਖਲਾ ਨਹੀਂ ਲੈ ਸਕੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪਸੰਦ ਕੋਰਸਾਂ ਵਿਚ ਦਾਖਲਾ ਲੈਣ ਦੀ ਸੰਭਾਵਨਾ ਵੱਧ ਜਾਵੇਗੀ ਤੇ ਉਹ ਆਪਣੇ ਭਵਿੱਖ ਸਬੰਧੀ ਬਿਹਤਰ ਫ਼ੈਸਲਾ ਲੈ ਸਕਣਗੇ | ਇਸ ਨੂੰ ਮੁੱਖ ਰੱਖਦਿਆਂ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਦਾਖਲਾ ਲੈਣ ਲੈਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ | ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਇਕ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਹੈ ਤਾਂ ਜੋ ਵਿਦਿਆਰਥੀ ਅੱਗੇ ਪੜ੍ਹਾਈ ਕਰਕੇ ਆਪਣਾ ਸੁਨਹਿਰੀ ਭਵਿੱਖ ਬਣਾ ਸਕਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਢਾਡੀ ਗਿਆਨੀ ਜਤਿੰਦਰ ਸਿੰਘ ਨੂਰਪੁਰੀ ਨੇ ਗੋਲਡ ਮੈਡਲ ਤੇ 71000 ਦਾ ਇਨਾਮ ਜਿੱਤਿਆ <br/> ਅਗਲੀ ਖ਼ਬਰ ਕੈਂਬਰਿਜ ਸਕੂਲ ਦੀਆਂ ਵਿਦਿਆਰਥਣਾਂ ਨੇ ਬੈਡਮਿੰਟਨ ਜ਼ੋਨਲ ਟੂਰਨਾਮੈਂਟ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24