19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕਰੇ-ਜਸਪਾਲ ਥਿੰਦ <br/>

Ad Position 21
No active advertisement
ਅਜੀਤ ਡੈਸਕ 17-10-2025
ਸੁਲਤਾਨਪੁਰ ਲੋਧੀ, 16 ਅਕਤੂਬਰ (ਪ.ਪ.)-ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਈ.ਟੀ.ਟੀ. ਅਧਿਆਪਕ ਯੂਨੀਅਨ ਕਪੂਰਥਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਥਿੰਦ ਦੀ ਅਗਵਾਈ ਵਿਚ ਹੇਠ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2022 ਦੀ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਕੀਤਾ ਸੀ, ਜਿਸ ਐਲਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹਿਮਾਚਲ ਚੋਣਾਂ ਦੇ ਵਿਚ ਖ਼ੂਬ ਪ੍ਰਚਾਰ ਵੀ ਕੀਤਾ ਸੀ ਤੇ ਇਸ ਨੋਟੀਫ਼ਿਕੇਸ਼ਨ ਦਾ ਲਾਹਾ ਵੀ ਲਿਆ ਸੀ, ਪ੍ਰੰਤੂ ਅੱਜ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਇਸ ਨੋਟੀਫ਼ਿਕੇਸ਼ਨ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ | ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਵਿਚ ਨਿਰਾਸ਼ਤਾ ਪਾਈ ਜਾ ਰਹੀ ਹੈ | ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ 12 ਅਕਤੂਬਰ ਨੂੰ ਤਰਨ ਤਰਨ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਸਬੰਧ ਵਿਚ ਯਾਦ ਪੱਤਰ ਵੀ ਦਿੱਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਦੀਵਾਲੀ ਤੋਂ ਪਹਿਲਾਂ ਇਸ ਨੋਟੀਫ਼ਿਕੇਸ਼ਨ ਨੂੰ ਅਮਲੀ ਰੂਪ ਵਿਚ ਲਾਗੂ ਨਾ ਕੀਤਾ ਤਾਂ ਜਿਮਨੀ ਚੋਣ ਵਿਚ ਤਰਨ ਤਾਰਨ ਹਲਕੇ ਦੇ ਸਮੁੱਚੇ ਮੁਲਾਜ਼ਮ ਪੰਜਾਬ ਸਰਕਾਰ ਦੇ ਉਲਟ ਭੁਗਤਣਗੇ | ਜੇਕਰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਤੁਰੰਤ ਅਮਲੀ ਰੂਪ ਵਿਚ ਲਾਗੂ ਨਾ ਕੀਤਾ ਤਾਂ 26 ਅਕਤੂਬਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ | ਇਸ ਦੀਆਂ ਤਿਆਰੀਆਂ ਜ਼ਿਲ੍ਹਾ ਪੱਧਰ ਤੇ ਆਰੰਭ ਕਰ ਦਿੱਤੀਆਂ ਗਈਆਂ ਹਨ ਲ ਇਸ ਮੌਕੇ ਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਦਾ 16 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਤੇ ਪੇਂਡੂ ਏਰੀਆ ਭੱਤਾ ਜੋ ਕਿ ਕਾਂਗਰਸ ਸਰਕਾਰ ਵੱਲੋਂ ਬੰਦ ਕੀਤਾ ਗਿਆ ਸੀ ਤੁਰੰਤ ਲਾਗੂ ਕੀਤਾ ਜਾਵੇ | ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿਚ ਜ਼ਿਲ੍ਹਾ ਪਰਿਸ਼ਦ ਤੋਂ ਸਿੱਖਿਆ ਵਿਭਾਗ ਵਿਚ ਸ਼ਾਮਿਲ ਹੋਏ ਅਧਿਆਪਕਾਂ ਦੀ ਬਣਦੀ ਅਨਾਮਲੀ ਨੰੂ ਵੀ ਤੁਰੰਤ ਦੂਰ ਕਰਨ ਦੀ ਮੰਗ ਕੀਤੀ | ਇਸ ਮੌਕੇ ਕੁਲਦੀਪ ਸਿੰਘ, ਬਰਿੰਦਰ ਸਿੰਘ. ਸਰਬਜੀਤ ਸਿੰਘ,ਜਸਪਾਲ ਸਿੰਘ ਬਲਾਕ ਫਗਵਾੜਾ. ਰੇਸ਼ਮ ਲਾਲ ਬਲਾਕ ਭੁਲੱਥ, ਦੀਪਕ ਕੁਮਾਰ ਬਲਾਕ ਕਪੂਰਥਲਾ-1, ਰਾਜਦੀਪ ਕੌਰ, ਰੁਪਿੰਦਰ ਕੌਰ, ਮੋਨਿਕਾ, ਸਪਨਾ, ਕੁਲਵਿੰਦਰ ਕੌਰ, ਬਿੰਦੂ ਆਦਿ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਸਿੰਘ ਮੰਡ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਦਾਅਵੇ ਰਹਿਤ ਪੁਰਾਣੀ ਜਮ੍ਹਾਂ ਰਾਸ਼ੀ ਵਾਰਸਾਂ ਨੂੰ ਵਾਪਸ ਕਰਨ ਸੰਬੰਧੀ ਰਾਜ ਪੱਧਰੀ ਬੈਂਕਰਜ਼ ਕਮੇਟੀ ਨੇ ਲਾਇਆ ਜਨ ਜਾਗਰਣ...
Ad Position 24