18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਿਵਲ ਸਰਜਨ ਵਲੋਂ ਈਕੋ ਫਰੈਂਡਲੀ ਤੇ ਨਸ਼ਾ ਮੁਕਤ ਦੀਵਾਲੀ ਮਨਾਉਣ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਦੀਵਾਲੀ ਨੂੰ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਲੋਕਾਂ ਨੂੰ ਈਕੋ ਫਰੈਂਡਲੀ ਤੇ ਨਸ਼ਾ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪਟਾਕਿਆਂ ਦਾ ਧੰੂਆਂ ਸਿਹਤ ਲਈ ਹਾਨੀਕਾਰਕ ਹੈ ਇਸ ਲਈ ਇਨ੍ਹਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਘਰ ਵਿਚ ਹੀ ਬਣੀਆਂ ਮਿਠਾਈਆਂ ਤੇ ਫਲ ਫਰੂਟ ਦਾ ਪ੍ਰਯੋਗ ਕਰਨ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਗਿਫ਼ਟ ਆਦਿ ਪੈਕ ਕਰਨ ਲਈ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ | ਇਸ ਤੋਂ ਇਲਾਵਾ ਪਟਾਕਿਆਂ ਦਾ ਧੰੂਆਂ ਸਿਹਤ ਲਈ ਵੀ ਹਾਨੀਕਾਰਕ ਹੈ, ਕਿਉਂਕਿ ਇਸ ਵਿਚ ਬਹੁਤ ਸਾਰੇ ਕੈਮੀਕਲ ਹੁੰਦੇ ਹਨ ਜੋ ਸਿਹਤ ਪੱਖੋਂ ਹਾਨੀਕਾਰਕ ਹਨ | ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਪਟਾਕਿਆਂ ਨੂੰ ਚਲਾਉਣ ਵੇਲੇ ਸੂਤੀ ਕੱਪੜੇ ਪਾ ਕੇ ਰੱਖਣ, ਬਹੁਤ ਜ਼ਿਆਦਾ ਧਮਾਕੇ ਵਾਲੇ ਪਟਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜਾਗਰੂਕਤਾ ਵਿਚ ਹੀ ਬਚਾਅ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲੀਡਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਗੂਵਾਲ ਦੇ ਪਰਿਵਾਰਾਂ ਨੂੰ 42 ਲੱਖ ਰੁਪਏ ਨਕਦ ਰਾਸ਼... ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/>
Ad Position 24