18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੰਤ ਬਾਬਾ ਲੀਡਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਗੂਵਾਲ ਦੇ ਪਰਿਵਾਰਾਂ ਨੂੰ 42 ਲੱਖ ਰੁਪਏ ਨਕਦ ਰਾਸ਼ੀ ਵੰਡੀ ਗਈ <br/>

Ad Position 21
No active advertisement
ਅਜੀਤ ਡੈਸਕ 17-10-2025
ਫੱਤੂਢੀਂਗਾ, 15 ਅਕਤੂਬਰ (ਬਲਜੀਤ ਸਿੰਘ)-ਕਪੂਰਥਲਾ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਗੂਵਾਲ ਦੇ ਵਸਨੀਕਾਂ ਨੂੰ ਐਨ.ਆਰ.ਆਈ. ਵੀਰਾਂ ਤੇ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਵਲੋਂ 42 ਲੱਖ ਰੁਪਏ ਦੀ ਨਗਦ ਰਾਸ਼ੀ ਵੰਡੀ ਗਈ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਜ਼ਮੀਨ ਦੇ ਹਿਸਾਬ ਨਾਲ 4 ਹਜ਼ਾਰ ਰੁਪਏ ਦਿੱਤੇ ਗਏ ਹਨ ਤੇ ਜੋ ਬੇਜ਼ਮੀਨੇ ਪਰਿਵਾਰ ਇਨ੍ਹਾਂ ਪਿੰਡਾਂ ਦੇ ਹਨ ਉਨ੍ਹਾਂ ਨੂੰ 5 ਹਜ਼ਾਰ ਪ੍ਰਤੀ ਪਰਿਵਾਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 820 ਏਕੜ ਇਸ ਏਰੀਏ ਦੇ ਜ਼ਮੀਨ ਮਾਲਕਾ ਤੇ 59 ਮਜ਼ਦੂਰ ਪਰਿਵਾਰਾਂ ਨੂੰ ਰਾਹਤ ਵੰਡੀ ਗਈ ਹੈ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਇਸ ਰਾਹਤ ਰਾਸ਼ੀ ਵਿਚ ਗੁਰਦੁਆਰਾ ਭਾਈ ਹਰਜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ, ਗੁਰਦੁਆਰਾ ਨਰਾਇਣਸਰ ਜਾਤੀਕੇ ਦੇ ਮੁੱਖ ਸੇਵਾਦਾਰ ਬਾਬਾ ਸ਼ਮਸ਼ੇਰ ਸਿੰਘ ਵੱਲੋਂ ਵੀ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਨਿਰੰਤਰ ਲੰਗਰਾਂ ਦੀ ਸੇਵਾ ਕੀਤੀ ਗਈ, ਉੱਥੇ ਨਾਲ ਹੀ ਪਸ਼ੂਆਂ ਲਈ ਤੂੜੀ, ਅਚਾਰ ਵੀ ਵੰਡਿਆ ਗਿਆ | ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਤੋਂ ਇਲਾਵਾ, ਹਿੰਦੂ, ਮੁਸਲਮਾਨ ਵੀਰਾਂ ਵੱਲੋਂ ਵੀ ਇਨ੍ਹਾਂ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦਾ ਉਨ੍ਹਾਂ ਗੁਰੂ ਘਰ ਵੱਲੋਂ ਧੰਨਵਾਦ ਕੀਤਾ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਜੀ ਨੇ ਕਿਹਾ ਪਿੰਡ ਘਣੀਏ ਕੇ ਦੇ ਐਨ ਆਰ ਆਈ ਮਨਜਿੰਦਰ ਸਿੰਘ ਵੱਲੋਂ ਪਿੰਡ ਕੰਮੇਵਾਲ ਦੇ ਜਿੰਨੇ ਵੀ ਕਿਸਾਨ ਹਨ ਉਨ੍ਹਾਂ ਲਈ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੀ ਸੇਵਾ ਕੀਤੀ ਜਾਵੇਗੀ | ਇਸ ਮੌਕੇ ਸਰਪੰਚ ਹਰਭਜਨ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਜਸਵਿੰਦਰ ਸਿੰਘ ਵਿਰਕ, ਜਥੇਦਾਰ ਅਮਰਜੀਤ ਸਿੰਘ, ਕਥਾਵਾਚਕ ਭਾਈ ਦਵਿੰਦਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਸਰਪੰਚ ਸੁਰਿੰਦਰ ਸਿੰਘ, ਭਾਈ ਬਲਜੀਤ ਸਿੰਘ, ਜਥੇਦਾਰ ਪ੍ਰਤਾਪ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ, ਮੌਲਵੀ ਸ਼ਹਿਬਾਜ ਜੀ,ਜਥੇਦਾਰ ਹਰਨੇਕ ਸਿੰਘ ਖ਼ਾਲਸਾ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਭਾਈ ਕਰਮਜੀਤ ਸਿੰਘ ਕੌੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਸਤਾ ਬਣਾਉਣ ਨੂੰ ਲੈ ਕੇ ਹੋਈ ਲੜ੍ਹਾਈ 'ਚ ਇਕ ਜਖ਼ਮੀ <br/> ਅਗਲੀ ਖ਼ਬਰ ਸਿਵਲ ਸਰਜਨ ਵਲੋਂ ਈਕੋ ਫਰੈਂਡਲੀ ਤੇ ਨਸ਼ਾ ਮੁਕਤ ਦੀਵਾਲੀ ਮਨਾਉਣ ਦੀ ਅਪੀਲ <br/>
Ad Position 24