18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੈਮੀਕਲ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗੀ-ਮੌਕੇ 'ਤੇ ਫਾਇਰ ਬਿ੍ਗੇਡ ਨੇ ਪਾਇਆ ਕਾਬੂ <br/>

Ad Position 21
No active advertisement
ਅਜੀਤ ਡੈਸਕ 17-10-2025
ਫਗਵਾੜਾ, 15 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਸਵੇਰੇ ਇੱਥੇ ਜੀ.ਟੀ.ਰੋਡ 'ਤੇ ਉਸ ਵੇਲੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਜਦੋਂ ਜੀ ਟੀ ਰੋਡ ਪੁਲ 'ਤੇ ਜਾ ਰਹੇ ਇੱਕ ਕੈਮੀਕਲ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦੇ ਸਾਰ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ | ਜਾਣਕਾਰੀ ਦਿੰਦਿਆਂ ਫਾਇਰ ਬਿ੍ਗੇਡ ਦੇ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਰਾਹਗੀਰ ਸੰਤੋਖ ਸਿੰਘ ਵਲੋਂ ਦਫ਼ਤਰ ਵਿਖੇ ਪਹੁੰਚ ਕੇ ਸੂਚਨਾ ਦਿੱਤੀ ਕਿ ਜੀ. ਟੀ. ਰੋਡ ਸਾਹਮਣੇ ਓਹਰੀ ਟਾਵਰ ਪੁਲ 'ਤੇ ਇੱਕ ਟਰੱਕ ਨੂੰ ਅੱਗ ਲੱਗੀ ਹੋਈ ਹੈ ਜਿਸ ਤੋਂ ਬਾਅਦ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਪਵਨ ਕੁਮਾਰ ਦੇ ਦੱਸਣ ਮੁਤਾਬਿਕ ਟਰੱਕ ਦੇ ਕੈਬਿਨ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਅਧਿਕਾਰੀ ਦੇ ਦੱਸਣ ਮੁਤਾਬਿਕ ਟਰੱਕ 'ਚ ਬਹੁਤ ਹੀ ਖ਼ਤਰਨਾਕ ਕੈਮੀਕਲ ਭਰਿਆ ਹੋਇਆ ਸੀ ਜੋ ਕਿ ਡੇਰਾ ਬੱਸੀ ਤੋਂ ਅੰਮਿ੍ਤਸਰ ਲਿਜਾਇਆ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਜੇਕਰ ਟਰੱਕ 'ਚ ਪਏ ਕੈਮੀਕਲ ਤੱਕ ਅੱਗ ਪਹੁੰਚ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ | ਦੱਸਿਆ ਜਾ ਰਿਹਾ ਹੈ ਕਿ ਟਰੱਕ ਵੀ ਪੁਰਾਣੇ ਮਾਡਲ ਦਾ ਹੈ ਤੇ ਉਸ ਦੀ ਹਾਲਤ ਵੀ ਖ਼ਸਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਟੀ ਹਾਰਟ ਨੇੜੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ-ਇਕ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਬਾਊਾਸਰ 'ਤੇ ਫਾਇਰਿੰਗ ਕਰਕੇ ਜ਼ਖਮੀ ਕਰਨ ਸੰਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ
Ad Position 24