18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਨੇ ਕੀਤੀ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 17-10-2025
ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ)-ਧੰਨ-ਧੰਨ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ ਵੱਖ ਵੱਖ ਧਾਰਮਿਕ ਜਥੇਬੰਦੀਆਂ ਨਾਲ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਭਾਈ ਅਵਤਾਰ ਸਿੰਘ ਤੇ ਹੈੱਡਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 556ਵਾਂ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 3 ਤੇ 4 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 5 ਅਤੇ 6 ਨਵੰਬਰ ਦੀ ਦਰਮਿਆਨੀ ਰਾਤ ਨੂੰ 1:40 ਤੇ ਪਾਏ ਜਾਣਗੇ ਤੇ ਇਸ ਸਮੇਂ ਫੁੱਲਾਂ ਦੀ ਵਰਖਾ ਹੋਵੇਗੀ | ਉਨ੍ਹਾਂ ਦੱਸਿਆ ਕਿ 4 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ਼ ਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ | ਇਸੇ ਦਿਨ ਸ਼ਾਮ ਦੇ 4 ਵਜੇ ਤੋਂ 6 ਨਵੰਬਰ ਨੂੰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਭਾਗ ਲੈਣਗੇ | ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ | 5 ਨਵੰਬਰ ਨੂੰ ਦੁਪਹਿਰ 12 ਵਜੇ ਅੰਮਿ੍ਤ ਸੰਚਾਰ ਵੀ ਹੋਵੇਗਾ | ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਦੀਆਂ ਸੇਵਾ ਲਈ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਭਾਈ ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ, ਭਾਈ ਹਰਜਿੰਦਰ ਸਿੰਘ ਪ੍ਰਧਾਨ ਨਿਰਵੈਰ ਖ਼ਾਲਸਾ ਸੇਵਾ ਸੋਸਾਇਟੀ, ਭਾਈ ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਭਾਈ ਬਾਲਾ ਜੀ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ, ਬਲਦੇਵ ਸਿੰਘ ਵਿਰਦੀ, ਜਸਪਾਲ ਸਿੰਘ ਢਿੱਲੋਂ, ਭਾਈ ਹਰਜੀਤ ਸਿੰਘ ਪ੍ਰਚਾਰਕ, ਰਾਜਾ ਗੁਰਪ੍ਰੀਤ ਸਿੰਘ ਪ੍ਰਧਾਨ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ, ਅੰਮਿ੍ਤਪਾਲ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਸ਼ਾਹਵਾਲਾ ਸਹਾਇਤਾ ਰਿਕਾਰਡ ਕੀਪਰ, ਜਰਨੈਲ ਸਿੰਘ ਅਕਾਊਾਟੈਂਟ, ਸੁਖਜਿੰਦਰ ਸਿੰਘ ਭਗਤਪੁਰ, ਰਣਜੀਤ ਸਿੰਘ ਠੱਟਾ, ਸੁਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਕੈਸ਼ੀਅਰ, ਗੁਰਦੇਵ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਦੁਰਗਾਪੁਰ, ਯੁਵਰਾਜ ਸਿੰਘ, ਬਲਜਿੰਦਰ ਸਿੰਘ ਨੰਢਾ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਦਲਬੀਰ ਸਿੰਘ, ਤਰਸੇਮ ਸਿੰਘ, ਕਰਨੈਲ ਸਿੰਘ, ਰਣਧੀਰ ਸਿੰਘ, ਗੁਰਮਿੰਦਰ ਸਿੰਘ, ਸੁਖਜਿੰਦਰ ਸਿੰਘ ਰਾਮਗੜ੍ਹੀਆ, ਨੂਰ ਰਾਮਗੜ੍ਹੀਆ, ਲਖਵਿੰਦਰ ਸਿੰਘ ਬੂਹ, ਜਸਕਰਨ ਬੀਰ ਸਿੰਘ, ਵਰਿੰਦਰਪਾਲ ਸਿੰਘ, ਪਰਮਿੰਦਰ ਸਿੰਘ, ਮੀਰੀ ਪੀਰੀ ਗਤਕਾ ਅਖਾੜਾ ਦੇ ਗੁਰਪ੍ਰੀਤ ਸਿੰਘ, ਡਾ. ਗੁਰਦੇਵ ਸਿੰਘ, ਦਯਾ ਸਿੰਘ, ਵਿੱਕੀ ਡਰਾਈਵਰ ਪ੍ਰਧਾਨ, ਸਰਵਨ ਸਿੰਘ, ਭਾਈ ਦਿਆਲ ਸਿੰਘ ਹਜ਼ੂਰੀ ਰਾਗੀ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 69ਵੀਂ ਸੂਬਾ ਪੱਧਰੀ ਤਿੰਨ ਰੋਜ਼ਾ ਬਾਸਕਿਟਬਾਲ ਚੈਂਪੀਅਨਸ਼ਿਪ 'ਤੇ ਕਪੂਰਥਲਾ ਦੀ ਟੀਮ ਨੇ ਕੀਤਾ ਕਬਜ਼ਾ <br/> ਅਗਲੀ ਖ਼ਬਰ ਟਰੇਨ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ
Ad Position 24