18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਲਾ ਕੌਸ਼ਲ ਦੇ ਮਾਲਕ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 22 ਨੂੰ ਮਨਾਇਆ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 17-10-2025
ਤਲਵੰਡੀ ਚੌਧਰੀਆਂ, 16 ਅਕਤੂਬਰ (ਪਰਸਨ ਲਾਲ ਭੋਲਾ)-ਸਬ ਤਹਿਸੀਲ ਤਲਵੰਡੀ ਚੌਧਰੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੇਵਾ ਸੋਸਾਇਟੀ ਬਾਬਾ ਵਿਸ਼ਵਕਰਮਾ ਤਲਵੰਡੀ ਚੌਧਰੀਆਂ ਵੱਲੋਂ ਕਲਾ ਕੌਸ਼ਲ ਦੇ ਮਾਲਕ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼. ਵੀਰਾਂ ਦੇ ਸਹਿਯੋਗ ਨਾਲ ਪੈਟਰੋਲ ਪੰਪ ਨੇੜੇ ਤਲਵੰਡੀ ਚੌਧਰੀਆਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸੋਸਾਇਟੀ ਮੈਂਬਰਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਸੰਬੰਧ ਵਿਚ 20 ਅਕਤੂਬਰ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 22 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ ਵਜੇ 9 ਵਜੇ ਪਾਏ ਜਾਣਗੇ | ਉਪਰੰਤ ਕੀਰਤਨ, ਕਵੀਸ਼ਰੀ ਤੇ ਢਾਡੀ ਜਥੇ ਸੰਤਾਂ ਨੂੰ ਗੁਰ ਇਤਿਹਾਸ ਨਾਲ ਨਿਹਾਲ ਕਰਨਗੇ, ਜਿਸ ਦੀ ਆਰੰਭਤਾ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਚੰਦ ਸਿੰਘ ਭਾਰਜ ਦਾ ਜਥਾ ਕਰੇਗਾ | ਭਾਈ ਨਰਿੰਦਰ ਸਿੰਘ ਨਿਮਾਣਾ ਕਵੀਸ਼ਰੀ ਜਥਾ ਤੇ ਵਿਸ਼ੇਸ਼ ਸੱਦੇ 'ਤੇ ਪੁੱਜ ਰਹੇ ਗਿਆਨੀ ਗੁਰਦੇਵ ਸਿੰਘ ਕੋਮਲ ਸ਼ਾਹ ਕੋਟੀ ਅੰਤਰਰਾਸ਼ਟਰੀ ਢਾਡੀ ਜਥਾ ਸੰਗਤਾਂ ਨੂੰ ਸਿੱਖ ਇਤਿਹਾਸ ਦੇ ਵੱਖ-ਵੱਖ ਪ੍ਰਸੰਗਾਂ ਨਾਲ ਜੋੜਨਗੇ | ਇਸ ਮੌਕੇ ਮਨਜੀਤ ਸਿੰਘ ਬੱਬ, ਅਮਰੀਕ ਸਿੰਘ ਭਾਰਜ, ਅਵਤਾਰ ਸਿੰਘ ਫੋਰਮੈਨ, ਕੁਲਤਾਰ ਸਿੰਘ ਜੋਸਨ, ਬਲਵਿੰਦਰ ਸਿੰਘ ਚਾਨਾ, ਰਜਿੰਦਰ ਸਿੰਘ ਭਾਰਜ, ਸਰਬਜੀਤ ਭਾਰਜ, ਹਰਚੰਦ ਸਿੰਘ ਭਾਰਜ, ਸੁਰਜੀਤ ਸਿੰਘ, ਮਲਕੀਤ ਸਿੰਘ, ਬਖਸ਼ੀਸ਼ ਸਿੰਘ ਕਬਾੜੀਆ, ਮਲਕੀਤ ਸਿੰਘ, ਜੀਤਾ ਮੋਮੀ, ਬਲਜੀਤ ਸਿੰਘ ਬੱਲੀ, ਰਣਜੋਧ ਸਿੰਘ, ਨਵਪ੍ਰੀਤ ਸਿੰਘ, ਸੋਨੰੂ ਜੋਸਨ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਮਿੱਤਰ, ਸੁਰਜੀਤ ਸਿੰਘ ਚਾਨਾ, ਕਰਨੈਲ ਸਿੰਘ ਮਿੱਤਰ, ਗੁਰਵਿੰਦਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਮਿੱਤਰ, ਸਿਮਰਨਜੀਤ ਸਿੰਘ ਭਾਰਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਕਾਲਜ ਵਿਚ ਐੱਚ.ਆਈ.ਵੀ ਏਡਜ਼ ਜਾਗਰੂਕਤਾ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਨਿਗਮ ਨੂੰ ਨਵੇਂ ਆਧੁਨਿਕ ਅੱਗ ਬੁਝਾਉਣ ਵਾਲੇ ਵਾਹਨ ਸੌਂਪੇ <br/>
Ad Position 24