03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਉੱਘੇ ਸਮਾਜ ਸੇਵਕ ਨਿਰਮਲ ਸਿੰਘ ਦਦਰਾਲ ਨੂੰ ਸਦਮਾ, ਮਾਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 18-10-2025
ਹੁਸੈਨਪੁਰ, 17 ਅਕਤੂਬਰ (ਤਰਲੋਚਨ ਸਿੰਘ ਸੋਢੀ)-ਉੱਘੇ ਸਮਾਜ ਸੇਵਕ ਅਤੇ ਵਿਕਾਸ ਕਮੇਟੀ ਦਸਮੇਸ਼ ਨਗਰ ਜਲਾਲ ਭੁਲਾਣਾ ਦੇ ਪ੍ਰਧਾਨ ਨਿਰਮਲ ਸਿੰਘ ਦਦਰਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ 82 ਸਾਲਾ ਮਾਤਾ ਗੁਰਨਾਮ ਕੌਰ ਪਤਨੀ ਬਲਦੇਵ ਸਿੰਘ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਨਿਰਮਲ ਸਿੰਘ ਦਦਰਾਲ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਲਵੀਰ ਸਿੰਘ ਬਿਹਾਰੀਪੁਰ, ਹਰਕੀਰਤ ਸਿੰਘ ਮਾਧੋ ਝੰਡਾ, ਕੁਲਵਿੰਦਰ ਸਿੰਘ ਮਾਧੋ ਝੰਡਾ, ਸਰਪੰਚ ਲਖਵਿੰਦਰ ਸਿੰਘ ਬਾਜਵਾ ਰਾਵਲ, ਅਵਤਾਰ ਸਿੰਘ ਮੌੜ, ਜਸਪਾਲ ਸਿੰਘ ਸੇਖੋਂ, ਅਮਰਜੀਤ ਸਿੰਘ ਬਾਜਵਾ, ਨਰਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਸਾਬੀ, ਅਮਰਿੰਦਰ ਸਿੰਘ ਰਾਜਾ, ਅਵਤਾਰ ਸਿੰਘ, ਭਬੂਤੀ ਸਿੰਘ, ਰਣਜੀਤ ਸਿੰਘ ਫ਼ੌਜੀ, ਕੁਲਵਿੰਦਰ ਸਿੰਘ ਫ਼ੌਜੀ, ਸੁਖਵਿੰਦਰ ਸਿੰਘ ਸੁੱਖਾ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਸ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ |

Ad Position 22
No active advertisement
ਪਿਛਲੀ ਖ਼ਬਰ ਬਾਜ਼ਾਰ ਸ਼ੇਖ਼ਾਂ ਚੌਕ ਫੁੱਲਾਂ ਵਾਲਾ ਦੇ ਜਸਵਿੰਦਰ ਸਿੰਘ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ 143ਵੇਂ ਜਨਮ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ <br/>
Ad Position 24