02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਮੂਹਿਕ ਸ੍ਰੀ ਸਹਿਜ ਪਾਠ ਦੇ ਭੋਗ ਸੰਬੰਧੀ ਸਮਾਗਮ 19 ਨੂੰ <br/>

Ad Position 21
No active advertisement
ਅਜੀਤ ਡੈਸਕ 18-10-2025
ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਪ੍ਰੈਲ ਮਹੀਨੇ ਵਿਚ ਆਰੰਭ ਕੀਤੇ ਗਏ ਸਮੂਹਿਕ ਸ੍ਰੀ ਸਹਿਜ ਪਾਠ ਦੇ ਭੋਗ 6 ਮਹੀਨਿਆਂ ਬਾਅਦ 19 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਪੈਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਤੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਜਿਨ੍ਹਾਂ ਸੰਗਤਾਂ ਨੇ ਦੁਬਾਰਾ ਸ੍ਰੀ ਸਹਿਜ ਪਾਠ ਆਰੰਭ ਕਰਨੇ ਹਨ ਉਹ ਸਟੇਟ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਨ | ਉਨ੍ਹਾਂ ਸੰਗਤਾਂ ਨੂੰ ਸਹਿਜ ਪਾਠ ਕਰਨ ਦੀ ਅਪੀਲ ਕੀਤੀ ਤੇ ਦੱਸਿਆ ਕਿ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ ਲਈ ਸਭਾ ਵਲੋਂ ਗੁਰਮਤਿ ਸਬੰਧੀ ਕਾਪੀਆਂ ਵੀ ਤਕਸੀਮ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ 'ਚ ਕਰਵਾਏ ਗਏ ਲੇਖ ਮੁਕਾਬਲੇ <br/> ਅਗਲੀ ਖ਼ਬਰ ਪਿੰਡ ਭੰਡਾਲ ਬੇਟ ਵਿਖੇ ਹੜ੍ਹ ਪੀੜਤਾਂ ਨੂੰ ਹਰਸਿਮਰਨ ਘੁੰਮਣ ਵਲੋਂ ਮੁਆਵਜ਼ਾ ਰਾਸ਼ੀ ਦੀ ਕੀਤੀ ਵੰਡ <br/>
Ad Position 24