12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ

Ad Position 21
No active advertisement
ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਕੀਰਤਨ ਕਰਦੇ ਭਾਈ ਸਰਬਜੀਤ ਸਿੰਘ ਰਾਗੀ ਅਤੇ ਨਤਮਸਤਕ ਹੋ ਰਹੀਆਂ ਸੰਗਤਾਂ | ਤਸਵੀਰ: ਲਾਡੀ ਸਟੂਡੀਓ <br/> 22-10-2025
ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ)-ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਸਮੇਂ ਦੂਰ-ਦੂਰ ਤੋਂ ਵੱਡੀ ਗਿਣਤੀ ਸ਼ਰਧਾਲੂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਸ਼ਨਾਨ ਕੀਤਾ ਤੇ ਦਰਬਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਦੀਆਂ ਅਰਦਾਸਾਂ ਕੀਤੀਆਂ | ਇਸ ਸਮੇਂ ਸੰਗਤਾਂ ਬੇਰ ਸਾਹਿਬ ਵਿਖੇ ਪਵਿੱਤਰ ਵੇਈਾ ਕਿਨਾਰੇ ਦੀਵੇ ਤੇ ਮੋਮਬੱਤੀਆਂ ਜਗਾਈਆਂ | ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ ਰੇਖ ਹੇਠਾਂ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਤੇ ਨਾਲ-ਨਾਲ ਮੁੱਖ ਦਰਬਾਰ ਸਾਹਿਬ ਅੰਦਰ ਹਜ਼ੂਰੀ ਰਾਗੀ ਜਥਿਆਂ ਵਲੋਂ ਪੂਰਾ ਦਿਨ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਹਾਲ ਵਿਚ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਇੰਚਾਰਜ ਪ੍ਰਚਾਰਕ ਜ਼ਿਲ੍ਹਾ ਕਪੂਰਥਲਾ, ਭਾਈ ਸਤਨਾਮ ਸਿੰਘ ਅਣਖੀ ਕਵੀਸ਼ਰ ਜਥਾ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰੀ ਜਥਾ , ਬੀਬੀ ਗੁਰਮੀਤ ਕੌਰ ਕਵੀਸ਼ਰ ਜਥਾ , ਭਾਈ ਗੁਰਕੀਰਤ ਸਿੰਘ ਐੱਮ. ਏ. ਕਵੀਸ਼ਰ ਜਥਾ, ਭਾਈ ਨਿਸ਼ਾਨ ਸਿੰਘ ਪੰਨਗੋਟਾ ਕਵੀਸ਼ਰੀ ਜਥਾ, ਭਾਈ ਅਮਰੀਕ ਸਿੰਘ ਦਾ ਢਾਡੀ ਜਥਾ, ਬੀਬੀ ਸੰਦੀਪ ਕੌਰ ਫਗਵਾੜਾ ਦਾ ਢਾਡੀ ਜਥਾ ,ਭਾਈ ਗੁਰਦੀਪ ਸਿੰਘ ਗ੍ਰੰਥੀ, ਭਾਈ ਜਸਬੀਰ ਸਿੰਘ ਸੇਵਾਦਾਰ, ਭਾਈ ਗੁਰਮੀਤ ਸਿੰਘ ਸੇਵਾਦਾਰ ਨੇ ਹਾਜ਼ਰੀ ਭਰੀ | ਇਸਤੋਂ ਇਲਾਵਾ ਭਾਈ ਕਰਨਜੀਤ ਸਿੰਘ ਕਥਾ ਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਸੁਣਾਈ | ਇਸ ਸਮੇਂ ਸੰਗਤਾਂ ਲਈ ਵੱਖ-ਵੱਖ ਪਕਵਾਨਾ ਦੇ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ | ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਚੈਂਚਲ ਸਿੰਘ, ਗੁਰਜੀਤ ਸਿੰਘ ਮੀਤ ਮੈਨੇਜਰ , ਭਾਈ ਕਰਨਜੀਤ ਸਿੰਘ ਕਥਾ ਵਾਚਕ, ਭਾਈ ਹਰਜਿੰਦਰ ਸਿੰਘ , ਭਾਈ ਅਵਤਾਰ ਸਿੰਘ ਨੱਲ, ਭਾਈ ਦਿਲਬਾਗ ਸਿੰਘ ਗ੍ਰੰਥੀ, ਭਾਈ ਜਰਨੈਲ ਸਿੰਘ ਅਕਾਉਟੈਂਟ, ਪਵਨਦੀਪ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਸਵਿੰਦਰ ਸਿੰਘ ਖ਼ਜ਼ਾਨਚੀ, ਸੁਖਜਿੰਦਰ ਸਿੰਘ ਭਗਤਪੁਰ, ਦਰਬਾਰ ਸਾਹਿਬ ਨਿਗਰਾਨ ਸਰਵਣ ਸਿੰਘ ਚੱਕਾਂ, ਭਾਈ ਚਰਨਜੀਤ ਸਿੰਘ ਫਰਾਸ਼ ਸਰਪ੍ਰਸਤ ਰੋਜ਼ਾਨਾ ਅੰਮਿ੍ਤ ਵੇਲਾ ਪਰਕਰਮਾ ਸੇਵਾ ਸੋਸਾਇਟੀ, ਉਂਕਾਰ ਸਿੰਘ ਲੰਗਰ ਇੰਚਾਰਜ, ਦਿਲਬਾਗ ਸਿੰਘ ਇੰਚਾਰਜ ਆਖੰਡ ਪਾਠ, ਅੰਮਿ੍ਤਪਾਲ ਸਿੰਘ, ਅਮਨਪ੍ਰੀਤ ਸਿੰਘ ਬੂਲੇ, ਅੰਗਰੇਜ਼ ਸਿੰਘ, ਇੰਦਰਜੀਤ ਸਿੰਘ, ਭਾਈ ਦਿਆਲ ਸਿੰਘ ਰਾਗੀ, ਭਾਈ ਸਰਬਜੀਤ ਸਿੰਘ ਸੁਲਤਾਨਪੁਰ ਰਾਗੀ, ਨਵਜੋਤ ਸਿੰਘ ਸਾੳਾੂਡ ਇੰਚਾਰਜ ਅਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਪਹਿਲੀ ਵਾਰ ਗੋਡੇ ਬਦਲਣ ਦਾ ਸਫ਼ਲ ਆਪ੍ਰੇਸ਼ਨ <br/> ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
Ad Position 24