12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਿਵਲ ਹਸਪਤਾਲ 'ਚ ਪਹਿਲੀ ਵਾਰ ਗੋਡੇ ਬਦਲਣ ਦਾ ਸਫ਼ਲ ਆਪ੍ਰੇਸ਼ਨ <br/>

Ad Position 21
No active advertisement
ਅਜੀਤ ਡੈਸਕ 22-10-2025
ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਵਿਖੇ ਆਯੂਸ਼ਮਾਨ ਕਾਰਡ ਦੇ ਸਕੀਮ ਤਹਿਤ ਮਰੀਜ਼ ਦੀ ਗੋਡਾ ਬਦਲਣ ਦੀ ਪਹਿਲੀ ਸਰਜਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੀਵ ਭਗਤ ਤੇ ਅਪਰੇਸ਼ਨ ਕਰਨ ਵਾਲੇ ਡਾ. ਅਮਨਦੀਪ ਐੱਮ.ਐੱਸ. (ਆਰਥੋ) ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪਰਵਿੰਦਰ ਸਿੰਘ ਦਾ ਗੋਡਾ ਬਦਲਣ ਦਾ ਅਪੇ੍ਰਸ਼ਨ ਸਿਵਲ ਹਸਪਤਾਲ ਵਿਖੇ ਸਫਲਤਾ ਪੂਰਵਕ ਕੀਤਾ ਗਿਆ ਹੈ ਹੁਣ ਮਰੀਜ਼ ਪੂਰੀ ਤਰ੍ਹਾਂ ਠੀਕ ਹੈ | ਉਨ੍ਹਾਂ ਕਿਹਾ ਕਿ ਇਹ ਅਪੇ੍ਰਸ਼ਨ ਆਯੂਸ਼ਮਾਨ ਸਕੀਮ ਤਹਿਤ ਕੀਤਾ ਗਿਆ ਹੈ | ਇਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ, ਡੀ.ਆਈ.ਓ. ਡਾ. ਰਣਦੀਪ ਸਿੰਘ, ਐੱਸ.ਐੱਮ.ਓ. ਡਾ. ਪਰਮਿੰਦਰ ਕੌਰ, ਡਾ. ਸਿੰਮੀ ਧਵਨ, ਡਾ. ਸੁਰਿੰਦਰ ਕੌਰ, ਡਾ. ਅਨੂਪ੍ਰੀਆ, ਸੁਪਰਡੈਂਟ ਰਾਮ ਅਵਤਾਰ, ਪੰਕਜ ਕੁਮਾਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਚੋਂ ਪੈਸੇ ਚੋਰੀ ਕਰਨ ਤੇ ਕੁੱਟਮਾਰ ਕਰਨ ਸਬੰਧੀ ਇਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ
Ad Position 24